ਪ੍ਰਾਈਵੇਟ ਸਕੂਲਾਂ ਦਿਆਂ ਫੀਸਾਂ ਨੂੰ ਲੈ ਕੇ ਮਨਮਾਨੀ ਦੇ ਖਿਲਾਫ ਸਰਕਾਰ ਹੋਈ ਸਖ਼ਤ
- 117 Views
- kakkar.news
- December 27, 2022
- Education Punjab
ਪ੍ਰਾਈਵੇਟ ਸਕੂਲਾਂ ਦਿਆਂ ਫੀਸਾਂ ਨੂੰ ਲੈ ਕੇ ਮਨਮਾਨੀ ਦੇ ਖਿਲਾਫ ਸਰਕਾਰ ਹੋਈ ਸਖ਼ਤ
ਚੰਡੀਗੜ੍ਹ, 27 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਦੀ ਲੁੱਟ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਹੇ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਵਿੱਚ ਸਪੱਸ਼ਟ ਹਦਾਇਤਾਂ ਹਨ ਕਿ ਉਹ ਪੰਜਾਬ ਵਿੱਚ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਣਗੇ। ਵਿਭਾਗ ਦੇ ਨਿਰਧਾਰਤ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਹਰੇਕ ਪ੍ਰਾਈਵੇਟ ਅਦਾਰੇ ਨੂੰ ਪੂਰੀ ਛੋਟ ਦਿੱਤੀ ਜਾਵੇਗੀ ਪਰ ਮਨਮਾਨੀਆਂ ਅਤੇ ਬੇਨਿਯਮੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਫ਼ੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵਾਧੂ ਫ਼ੀਸ ਵਿਦਿਆਰਥੀਆਂ ਤੋਂ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ‘ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ’ ਦੀ ਉਲੰਘਣਾ ਕਰਨ ‘ਤੇ ਦੋਵਾਂ ਸਕੂਲਾਂ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ।


