ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਸਰਕਾਰੀ ਰਿਹਾਇਸ਼ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮਿਲਿਆ ਬੰਬ
- 127 Views
- kakkar.news
- January 2, 2023
- Crime Punjab
ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਸਰਕਾਰੀ ਰਿਹਾਇਸ਼ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮਿਲਿਆ ਬੰਬ
ਚੰਡੀਗੜ੍ਹ , 2 ਜਨਵਰੀ2023 (ਸਿਟੀਜ਼ਨਜ਼ ਵੋਇਸ)
ਨਵਾਂਗਾਓਂ ਦੇ ਨਾਲ ਲੱਗਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਅੰਬਾਂ ਦੇ ਬਾਗ਼ ‘ਚ ਬੰਬ ਮਿਲਣ ਦੀ ਸੂਚਨਾ ਤੋਂ ਬਆਦ ਚੰਡੀਗੜ੍ਹ ਤੇ ਪੰਜਾਬ ਦੇ ਪੁਲਿਸ ਵਿਭਾਗਾਂ ਹਫੜਾਦਫੜੀ ਮਚ ਗਈ ਹੈ। ਸੂਚਨਾ ਮਿਲਦੇ ਸਾਰ ਹੀ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਕਿ ਅੰਬਾਂ ਦੇ ਬਾਗ਼ ਦੇ ਅੰਦਰ ਲੱਗੇ ਟਿਊਬਵੈੱਲ ਦੇ ਸੰਚਾਲਕ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਮਗਰੋਂ ਪੁਲਿਸ ਨੇ ਚੰਡੀਗੜ੍ਹ ਦੀ ਬੰਬ ਨਿਰੋਧਕ ਟੀਮ ਨੂੰ ਵੀ ਮੌਕੇ ‘ਤੇ ਸੱਦ ਲਿਆ ਹੈ।ਮੌਕੇ ‘ਤੇ ਭਾਰੀ ਤਦਾਦ ‘ਚ ਪੁਲਿਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਫੌਜ ਨੂੰ ਵੀ ਸੱਦ ਲਿਆ ਗਿਆ ਹੈ। ਕਾਬਲੇਗੌਰ ਹੈ ਕਿ ਘਟਨਾ ਵਾਲੀ ਥਾਂ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਸਰਕਾਰੀ ਰਿਹਾਇਸ਼ ਸਥਿਤ ਹੈ, ਰਾਜਿੰਦਰ ਪਾਰਕ ‘ਚ ਵਸੇ ਇਸ ਅੰਬਾਂ ਦੇ ਬਾਗ਼ ਦੇ ਨਾਲ ਹੀ ਤਿੰਨ ਹੈਲੀਪੈਡ ਅਤੇ ਹੋਰ ਅੱਗੇ ਪੰਜਾਬ ਤੇ ਹਰਿਆਣਾ ਦੇ ਸਕੱਤਰੇਤ ਵੀ ਮੌਜੂਦ ਹਨ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026