ਫਿਰੋਜ਼ਪੁਰ ਡੀ. ਸੀ. ਦਫ਼ਤਰ ਬੇਸਹਾਰਾ ਪਸ਼ੂਆਂ ਨੂੰ ਟਰੈਕਟਰ-ਟਰਾਲੀਆਂ ਵਿੱਚ ਭਰ ਕੇ ਪਹੁੰਚੇ ਕਿਸਾਨ
- 120 Views
- kakkar.news
- January 3, 2023
- Punjab
ਫਿਰੋਜ਼ਪੁਰ ਡੀ. ਸੀ. ਦਫ਼ਤਰ ਬੇਸਹਾਰਾ ਪਸ਼ੂਆਂ ਨੂੰ ਟਰੈਕਟਰ-ਟਰਾਲੀਆਂ ਵਿੱਚ ਭਰ ਕੇ ਪਹੁੰਚੇ ਕਿਸਾਨ
ਫਿਰੋਜਪੁਰ 03 ਜਨਵਰੀ 2023 (ਸੁਭਾਸ਼ ਕੱਕੜ)
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਕਿਸਾਨਾਂ ਨੇ ਬੇਸਹਾਰਾ ਪਸ਼ੂਆਂ ਨੂੰ ਟਰੈਕਟਰ-ਟਰਾਲੀਆਂ ਵਿੱਚ ਭਰ ਕੇ ਲਿਆ ਕੇ ਡੀ. ਸੀ. ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ ਛੱਡ ਦਿੱਤਾ ਅਤੇ ਮੰਗ ਕੀਤੀ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ‘ਚ ਭੇਜਿਆ ਜਾਵੇ।ਕਿਸਾਨ ਆਗੂਆਂ ਨੇ ਕਿਹਾ ਕਿ ਬੇਸਹਾਰਾ ਪਸ਼ੂ ਉਨ੍ਹਾਂ ਦੇ ਖੇਤਾਂ ‘ਚ ਆ ਕੇ ਉਨ੍ਹਾਂ ਦੀਆਂ ਫ਼ਸਲਾਂ ਨੂੰ ਬਰਬਾਦ ਕਰ ਰਹੇ ਹਨ ਅਤੇ ਸਰਕਾਰ ਵਲੋਂ ਇਨ੍ਹਾਂ ਦੀ ਸੰਭਾਲ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਇਨ੍ਹਾਂ ਅਹੁਦੇਦਾਰਾਂ ਨੇ ਏ. ਡੀ. ਸੀ. ਫਿਰੋਜ਼ਪੁਰ ਨੂੰ ਮੰਗ-ਪੱਤਰ ਵੀ ਸੌਂਪਦਿਆਂ ਕਿਹਾ ਕਿ ਇਹ ਬੇਸਹਾਰਾ ਪਸ਼ੂ ਆਪਸ ‘ਚ ਭਿੜਦੇ ਵੱਡੇ-ਵੱਡੇ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਰਹੇ ਹਨ, ਜਿਨ੍ਹਾਂ ‘ਚ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਕਿਸਾਨ ਗੁਰਿੰਦਰ ਸਿੰਘ, ਮੇਜਰ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਦਿਆਲ ਸਿੰਘ, ਮੰਗਲ ਸਿੰਘ ਆਦਿ ਨੇ ਦੱਸਿਆ ਕਿ ਉਹ 3 ਟਰਾਲੀਆਂ ‘ਚ 25 ਦੇ ਕਰੀਬ ਗਾਵਾਂ ਵੱਖ-ਵੱਖ ਪਿੰਡਾਂ ਤੋਂ ਲੈ ਕੇ ਆਏ ਹਨ, ਜਿਨ੍ਹਾਂ ਨੂੰ ਉਹ ਡੀ. ਸੀ. ਦਫਤਰ ਅੱਗੇ ਛੱਡ ਰਹੇ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024