ਪੰਜਾਬ ਸਰਕਾਰ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲਵੇਗੀ ਪੰਚਾਇਤਾਂ ਦਾ ਸਹਾਰਾ ।
- 87 Views
- kakkar.news
- January 4, 2023
- Health Politics Punjab
ਪੰਜਾਬ ਸਰਕਾਰ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲਵੇਗੀ ਪੰਚਾਇਤਾਂ ਦਾ ਸਹਾਰਾ ।
ਚੰਡੀਗੜ੍ਹ 04 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਲਈ ਨਸ਼ੇ ਵੱਡੀ ਸਮੱਸਿਆ ਬਣੀ ਹੋਈ ਹੈ। ਨਸ਼ਿਆਂ ਦੀ ਓਵਰਡੋਜ਼ ਨਾਲ ਲਗਤਾਰ ਮੌਤਾਂ ਹੋ ਰਹੀਆਂ ਹਨ। ਸਰਕਾਰ ਨਸ਼ਾ ਤਸਕਰੀ ਖਿਲਾਫ ਸ਼ਿਕੰਜਾ ਕੱਸਿਆ ਹੈ ਪਰ ਹੇਠਲੇ ਪੱਧਰ ਉੱਪਰ ਇਸ ਦਾ ਅਸਰ ਜ਼ਿਆਦਾ ਵਿਖਾਈ ਨਹੀਂ ਦੇ ਰਿਹਾ। ਇਸ ਲਈ ਸਰਕਾਰ ਹੁਣ ਪੰਚਾਇਤਾ ਦਾ ਸਾਥ ਲੈਣ ਦੀ ਯੋਜਨਾ ਬਣਾ ਰਹੀ ਹੈ। ਉਂਝ ਪਹਿਲਾਂ ਵੀ ਕਈ ਪੰਚਾਇਤਾਂ ਨੇ ਮਤੇ ਪਾਸ ਕੀਤੇ ਹਨ। ਜੇਕਰ ਪੰਜਾਬ ਸਰਕਾਰ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਅਜਿਹੇ ਮਤੇ ਪਾਸ ਕਰਵਾਉਣ ਵਿੱਚ ਕਾਮਯਾਬ ਹੁੰਦੀ ਹੈ ਤਾਂ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਪੰਜਾਬ ਸਰਕਾਰ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਦਾ ਸਹਾਰਾ ਲਵੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਹੈ ਕਿ ਉਹ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਵਾਉਣੇ ਯਕੀਨੀ ਬਣਾਉਣ। ਇਨ੍ਹਾਂ ਨੂੰ ਪੇਂਡੂ ਵਿਕਾਸ ਫੰਡ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਤੇ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ’ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੁਰੰਤ ਜ਼ਬਤ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਾਨੂੰਨ ਵਿਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਕਿਸੇ ਪੁਲਿਸ ਅਧਿਕਾਰੀ ਦੇ ਅਧਿਕਾਰ ਖੇਤਰ ’ਚ ਨਸ਼ਾ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ। ਨਸ਼ਾ ਤਸਕਰੀ ’ਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024