ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਪੈਸਿਆਂ ਦੇ ਲੈਣ-ਦੇਣ ਕਾਰਨ ਪਿਓ-ਪੁੱਤ ਵੱਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ
- 108 Views
- kakkar.news
- January 4, 2023
- Crime Punjab
ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਪੈਸਿਆਂ ਦੇ ਲੈਣ-ਦੇਣ ਕਾਰਨ ਪਿਓ-ਪੁੱਤ ਵੱਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਅੰਮ੍ਰਿਤਸਰ 04 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਵਾਪਰੀ ਹੈ, ਜਿੱਥੇ ਪਿਓ-ਪੁੱਤ ਵੱਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਹੁਲ (22) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਵਾਰਦਾਤ ਮੰਗਲਵਾਰ ਦੀ ਰਾਤ 11.30 ਦੇ ਕਰੀਬ ਥਾਣਾ ਗੇਟ ਹਕੀਮਾ ਦੇ ਅਮਨ ਐਵੀਨਿਊ ਵਿਖੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪੈਸਿਆਂ ਦੇ ਲੈਣ-ਦੇਣ ਦੇ ਚੱਲਦੇ ਕੀਤਾ ਗਿਆ ਹੈ। ਪਹਿਲਾਂ ਉਕਤ ਵਿਅਕਤੀਆਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਫਿਰ ਗੋਲ਼ੀਆਂ ਮਾਰ ਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਸੋਨੂੰ ਭੱਟੀ ਅਤੇ ਉਸਦੇ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਪੁਲਸ ਵੱਲੋਂ ਉਕਤ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


