ਲੁਧਿਆਣਾ ‘ਚ ਨੌਜਵਾਨ ਦੀ ‘ਲਾਸ਼’ ਬਦਲਣ ਤੇ ਹਸਪਤਾਲ ‘ਚ ਭੰਨ-ਤੋੜ
- 136 Views
- kakkar.news
- January 5, 2023
- Punjab
ਲੁਧਿਆਣਾ ‘ਚ ਨੌਜਵਾਨ ਦੀ ‘ਲਾਸ਼’ ਬਦਲਣ ਤੇ ਹਸਪਤਾਲ ‘ਚ ਭੰਨ-ਤੋੜ
ਲੁਧਿਆਣਾ 05 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਲੁਧਿਆਣਾ ਸਿਵਲ ਹਸਪਤਾਲ ‘ਚ ਵੀਰਵਾਰ ਸਵੇਰੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਨੌਜਵਾਨ ਦੀ ਲਾਸ਼ ਲੈਣ ਆਏ ਪਰਿਵਾਰਿਕ ਮੈਂਬਰਾਂ ਨੂੰ ਲਾਸ਼ ਨਹੀਂ ਮਿਲੀ। ਦਰਅਸਲ ਮੁਰਦਾਘਰ ‘ਚ 2 ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਸਨ ਅਤੇ ਸਿਵਲ ਹਸਪਤਾਲ ਦੇ ਸਟਾਫ਼ ਨੇ ਗਲਤੀ ਨਾਲ ਨੌਜਵਾਨ ਦੀ ਲਾਸ਼ ਕਿਸੇ ਹੋਰ ਨੂੰ ਦੇ ਦਿੱਤੀ। ਇਸ ਘਟਨਾ ਕਾਰਨ ਮ੍ਰਿਤਕ ਨੌਜਵਾਨ ਦਾ ਪਰਿਵਾਰ ਬੌਖ਼ਲਾ ਲਿਆ ਅਤੇ ਹਸਪਤਾਲ ਦੇ ਸ਼ੀਸ਼ੇ ਅਤੇ ਹੋਰ ਸਮਾਨ ਭੰਨ ਦਿੱਤਾ।ਜਾਣਕਾਰੀ ਮੁਤਾਬਕ ਪੀਰੂ ਬੰਦਾ ਇਲਾਕੇ ਦੇ ਰਹਿਣ ਵਾਲੇ ਨੌਜਵਾਨ ਦਾ ਪੂਰਾ ਪਰਿਵਾਰ ਵਿਦੇਸ਼ ਰਹਿੰਦਾ ਸੀ।ਕੁੱਝ ਦਿਨ ਪਹਿਲਾਂ ਬੀਮਾਰੀ ਕਾਰਨ ਨੌਜਵਾਨ ਦੀ ਮੌਤ ਹੋ ਗਈ ਤਾਂ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਤਾਂ ਜੋ ਉਸ ਦਾ ਪਰਿਵਾਰ ਵਿਦੇਸ਼ ਤੋਂ ਆ ਕੇ ਉਸ ਦਾ ਅੰਤਿਮ ਸੰਸਕਾਰ ਕਰ ਸਕੇ। ਜਦੋਂ ਪਰਿਵਾਰਕ ਮੈਂਬਰ ਵੀਰਵਾਰ ਸਵੇਰੇ ਲਾਸ਼ ਲੈਣ ਲਈ ਹਸਪਤਾਲ ਪੁੱਜੇ ਤਾਂ ਮੁਰਦਾਘਰ ‘ਚ ਕਿਸੇ ਹੋਰ ਦੀ ਲਾਸ਼ ਦੇਖ ਕੇ ਬੁਰੀ ਤਰ੍ਹਾਂ ਭੜਕ ਗਏ ਅਤੇ ਹਸਪਤਾਲ ‘ਚ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ।ਇਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਸਿਵਲ ਹਸਪਤਾਲ ਨੂੰ ਪੁਲਸ ਛਾਉਣੀ ‘ਚ ਤਬੀਦਲ ਕਰ ਦਿੱਤਾ ਗਿਆ। ਪਰਿਵਾਰ ਨੇ ਮੰਗ ਕੀਤੀ ਕਿ ਸਬੰਧਿਤ ਸਟਾਫ਼ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੌਕੇ ‘ਤੇ ਪੁੱਜੇ ਏ. ਡੀ. ਸੀ. ਪੀ. ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਲਾਸ਼ ਨੂੰ ਬਦਲਣ ਨੂੰ ਲੈ ਕੇ ਸਿਵਲ ਹਸਪਤਾਲ ‘ਚ ਹੰਗਾਮਾ ਹੋਇਆ ਹਾ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026