ਵਿਜੀਲੈਂਸ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਸੇਵਾ ਕੇਂਦਰ ਦੇ ਅਧਿਕਾਰੀ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ
- 112 Views
- kakkar.news
- January 5, 2023
- Crime Punjab
ਵਿਜੀਲੈਂਸ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਸੇਵਾ ਕੇਂਦਰ ਦੇ ਅਧਿਕਾਰੀ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ
ਚੰਡੀਗੜ੍ਹ 05 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਸੰਚਾਲਕ ਸੇਵਾ ਕੇਂਦਰ ਬਰਨਾਲਾ ਅਰਵਿੰਦ ਚੱਕਸ਼ੂ ਅਤੇ ਇੱਕ ਨਿੱਜੀ ਵਿਅਕਤੀ ਸਤਵਿੰਦਰ ਸਿੰਘ ਉਰਫ਼ ਸਤਪਾਲ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦੋਸ਼ੀ ਉਸ ਤੋਂ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਸ ਦੇ ਜਾਣੇ-ਪਛਾਣੇ ਵਿਅਕਤੀ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ 15,000 ਰੁਪਏ ਦੀ ਮੰਗ ਕੀਤੀ ਸੀ।ਵਿਜੀਲੈਂਸ ਦੀ ਟੀਮ ਨੇ ਮੁਲਜ਼ਮ ਅਰਵਿੰਦ ਚੱਕਸ਼ੂ ਅਤੇ ਸਤਵਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।



- October 15, 2025