ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ
- 243 Views
- kakkar.news
- January 7, 2023
- Politics Punjab
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ
ਚੰਡੀਗੜ੍ਹ 07 ਜਨਵਰੀ 2023 ਸਿਟੀਜ਼ਨਜ਼ ਵੋਇਸ
ਪੰਜਾਬ ਦੀ ਸਿਅਸਤ ਵਿਚ ਵੱਡੇ ਫੇਰਬਦਲ ਵੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਅਸਤੀਫਾ ਦਿੰਦਿਆਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ, ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ‘ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ ‘ਤੇ ਇਕ ਸਾਦੇ ਪ੍ਰੋਗਰਾਮ ‘ਚ ਸਹੁੰ ਚੁਕਾਈ ਜਾ ਸਕਦੀ ਹੈ।ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਦੱਸਿਆ ਹੈ। ਇਸਦੇ ਨਾਲ ਹੀ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ, ਭਾਵ ਸ਼ਨੀਵਾਰ 7 ਜਨਵਰੀ ਨੂੰ, ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ ‘ਤੇ ਸਾਦੇ ਪ੍ਰੋਗਰਾਮ ‘ਚ ਸਹੁੰ ਚੁਕਾਈ ਜਾ ਸਕਦੀ ਹੈ। ਪਿਛਲੇ ਕਾਫੀ ਸਮੇ ਤੋਂ ਵੀ ਫੌਜਾ ਸਿੰਘ ਸਰਾਰੀ ਵਿਵਾਦਾਂ ਚ ਰਹੇ ਹਨ ! ਆਡੀਓ ਮਾਮਲੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸਨ ਕੀਤਾ ਗਿਆ। ਇਸ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਅਰੁਣਾ ਚੌਧਰੀ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਰਹੀ ਮੌਜੂਦ ਰਹੀ।
ਬੀਤੇ ਦਿਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਨੇ ਸਾਧੇ ਤੇ ਕਿਹਾ, ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਰੱਪਸ਼ਨ ਮੁਕਤ ਪੰਜਾਬ ਬਣਾਉਣ ਦੀ ਗੱਲ ਕਹੀ ਸੀ ਤੇ ਆਪਣੇ ਇਕ ਮੰਤਰੀ ਵਿਜੇ ਇੰਦਰ ਸਿੰਗਲਾ ਉਪਰ ਕਾਰਵਾਈ ਕੀਤੀ ਸੀ। ਉਸੇ ਤਰ੍ਹਾਂ ਹੁਣ ਉਨ੍ਹਾਂ ਨੂੰ ਮੰਤਰੀ ਫੌਜਾ ਸਿੰਘ ਸਰਾਰੀ ਉਪਰ ਵੀ ਕਾਰਵਾਈ ਕਰਨੀ ਚਾਹੀਦੀ ਹੈ। ਸਰਾਰੀ ‘ਤੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਉਸ ਦੇ ਪੈਸੇ ਤੈਅ ਕਰਦੇ ਸਮੇਂ ਇੱਕ ਆਡੀਓ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਪਾਰਟੀ ਪੱਧਰ ‘ਤੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ। ਸਰਾਰੀ ਦੇ ਬਹਾਨੇ ਵਿਰੋਧੀ ਧਿਰ ਨੇ ਵੀ ਸਰਕਾਰ ਨੂੰ ਘੇਰਿਆ ਸੀ। ਅਸਤੀਫੇ ਦੇ ਨਾਲ ਹੀ ਫੌਜਾ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।
ਸਤੰਬਰ 2022 ਨੂੰ 1.35 ਮਿੰਟ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਈ ਸੀ। ਇਸ ਕਲਿੱਪ ਵਿੱਚ ਦੋ ਵਿਅਕਤੀ ਪੈਸੇ ਲੈਣ ਬਾਰੇ ਗੱਲ ਕਰ ਰਹੇ ਸਨ। ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਇਹ ਆਡੀਓ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀਏ ਪਰ ਮੰਤਰੀ ਸਰਾਰੀ ਨੇ ਇਸ ਤੋਂ ਇਨਕਾਰ ਕੀਤਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024