ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਗੈਂਗਸਟਰਾਂ ਵਿਚਾਲੇ ਹੋਈ ਖ਼ੂਨੀ ਝੜਪ
- 334 Views
- kakkar.news
- January 7, 2023
- Crime Punjab
ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਗੈਂਗਸਟਰਾਂ ਵਿਚਾਲੇ ਹੋਈ ਖ਼ੂਨੀ ਝੜਪ
ਫਿਰੋਜ਼ਪੁਰ 07 ਜਨਵਰੀ 2023 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੀ ਕੇਂਦਰੀ ਜੇਲ ਹਰ ਵਾਰ ਸੁਰਖੀਆਂ ਚ ਰਹਿੰਦੀ ਹੈ , ਜਿਥੇ ਆਏ ਦਿਨ ਮੋਬਾਈਲ ਅਤੇ ਨਸ਼ੇ ਫੜੇ ਜਾਂਦੇ ਰਹਿੰਦੇ ਹਨ, ਅੱਜ ਫਿਰੋਜ਼ਪੁਰ ਦੀ ਹਾਈ ਸਕਿਉਰਿਟੀ ਜੇਲ ਵਿਚ ਉਸ ਸਮੇ ਸਥਿਤੀ ਤਨਾਵ ਪੂਰਨ ਹੋ ਗਈ ਜਦ ਗੈਂਗਸਟਰਾਂ ਵਿਚਾਲੇ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਇਕ ਜ਼ਖ਼ਮੀ ਗੈਂਗਸਟਰ ਰਜਨੀਸ਼ ਦੀ ਹਾਲਤ ਨੂੰ ਵੇਖਦੇ ਹੋਏ ਨੂੰ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਭੇਜ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਫਿਰੋਜ਼ਪੁਰ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ‘ਚ ਖ਼ੂਨੀ ਝੜਪ ਹੋਈ ਸੀ, ਜਿਸ ‘ਚ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ‘ਚ ਦਾਖ਼ਲ ਕਰਵਾਇਆ ਗਿਆ ਸੀ। ਖ਼ਬਰ ਲਿਖੇ ਜਾਣ ਤੱਕ ਜ਼ਖ਼ਮੀ ਗੈਂਗਸਟਰ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।



- October 15, 2025