ਡਾ. ਬਲਬੀਰ ਸਿੰਘ ਨੂੰ ਬਣਾਇਆ ਨਵਾਂ ਵਜ਼ੀਰ , ਕਈ ਹੋਰ ਮੰਤਰੀਆਂ ਦੇ ਵਿਭਾਗਾਂ ਦੀ ਕੀਤੀ ਅਦਲਾ ਬਦਲੀ
- 122 Views
- kakkar.news
- January 7, 2023
- Politics Punjab
ਡਾ. ਬਲਬੀਰ ਸਿੰਘ ਨੂੰ ਬਣਾਇਆ ਨਵਾਂ ਵਜ਼ੀਰ , ਕਈ ਹੋਰ ਮੰਤਰੀਆਂ ਦੇ ਵਿਭਾਗਾਂ ਦੀ ਕੀਤੀ ਅਦਲਾ ਬਦਲੀ
ਚੰਡੀਗੜ੍ਹ 07 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਡਾ. ਬਲਬੀਰ ਸਿੰਘ ਨੂੰ ਨਵਾਂ ਵਜ਼ੀਰ ਬਣਾਇਆ ਗਿਆ ਹੈ। ਹਲਫ਼ ਲੈਣ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਮਹਿਕਮੇ ਦੀ ਕਮਾਨ ਸੰਭਾਈ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸਣੇ 6 ਮੰਤਰੀਆਂ ਦੇ ਵਿਭਾਗਾਂ ਵਿੱਚ ਮਹੱਤਵਪੂਰਨ ਅਦਲਾ ਬਦਲੀ ਕੀਤੀ ਗਈ ਹੈ। ਜਿਨ੍ਹਾਂ ਮੰਤਰੀਆਂ ਦੇ ਵਿਭਾਗਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ, ਉਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਡਾ: ਇੰਦਰਬੀਰ ਸਿੰਘ ਨਿੱਜਰ, ਬ੍ਰਹਮ ਸ਼ੰਕਰ ਜਿੰਪਾ, ਡਾ: ਬਲਜੀਤ ਕੌਰ, ਸ:ਹਰਭਜਨ ਸਿੰਘ ਈ.ਟੀ.ਉ., ਲਾਲਜੀਤ ਸਿੰਘ ਭੁੱਲਰ ਅਤੇ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ।
ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਡਾ ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਰਾਜਭਵਨ ਵਿੱਚ ਡਾ ਬਲਬੀਰ ਸਿੰਘ ਨੂੰ ਗਵਰਨਰ ਬਨਵਾਰੀ ਲਾਲ ਨੇ ਹਲਫ਼ ਦਵਾਇਆ। ਦੱਸ ਦਈਏ ਕਿ ਬਲਬੀਰ ਸਿੰਘ ਪਟਿਆਲਾ ਦਿਹਾਤੀ ਸੀਟ ਤੋਂ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ। ਅੱਜ ਫੌਜਾ ਸਿੰਘ ਸਰਾਰੀ ਵੱਲੋਂ ਨਿੱਜੀ ਕਾਰਨਾ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ ਸੀ।

