-11 ਫਰਵਰੀ ਨੂੰ ਲੱਗੇਗੀ ਲੋਕ ਅਦਾਲਤ, ਲੋਕਾਂ ਨੂੰ ਲਾਹਾ ਲੈਣ ਦੀ ਅਪੀਲ, -ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ
- 72 Views
- kakkar.news
- January 9, 2023
- Crime Punjab
-11 ਫਰਵਰੀ ਨੂੰ ਲੱਗੇਗੀ ਲੋਕ ਅਦਾਲਤ, ਲੋਕਾਂ ਨੂੰ ਲਾਹਾ ਲੈਣ ਦੀ ਅਪੀਲ,
-ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ
ਫਾਜਿ਼ਲਕਾ, 9 ਜਨਵਰੀ 2023 (ਅਨੁਜ ਕੱਕੜ ਟੀਨੂੰ)
ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ।ਬੈਠਕ ਦੌਰਾਨ ਜਿ਼ਲ੍ਹਾ ਕਾਨੂੰਨੀ ਅਥਾਰਟੀ ਦੇ ਕੰਮ ਕਾਜ ਦੀ ਸਮੀਖਿਆ ਦੇ ਨਾਲ ਨਾਲ ਉਨ੍ਹਾਂ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 11 ਫਰਵਰੀ 2023 ਨੂੰ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋਂ ਜਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿ਼ਲਕਾ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।ਇਸ ਤੋਂ ਬਿਨ੍ਹਾਂ ਦੱਸਿਆ ਗਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਵੀ ਉਪਲਬੱਧ ਕਰਵਾਈ ਜਾਂਦੀ ਹੈ। ਮੁਫਤ ਕਾਨੂੰਨੀ ਸਹਾਇਤਾਂ ਲੈਣ ਲਈ ਵੀ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਜਾਂ ਜਿਸ ਅਦਾਲਤ ਵਿਚ ਕੇਸ ਚਲਦਾ ਹੋਵੇ ਉਥੇ ਸ਼ਰਤਾਂ ਪੂਰੀਆਂ ਕਰਦੇ ਲੋਕ ਅਰਜੀ ਦੇ ਸਕਦੇ ਹਨ। ਬੈਠਕ ਦੌਰਾਨ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਬਾਲ ਭਿਖਿਆ ਰੋਕਣ ਲਈ ਉਪਰਾਲੇ ਤੇਜ਼ ਕਰਨ ਅਤੇ ਪੁਲਿਸ ਵਿਭਾਗ ਨੂੰ ਜਲਦ ਤੋਂ ਜਲਦ ਸੰਮਨ ਤਾਲੀਮ ਕਰਨ ਲਈ ਕਿਹਾ। ਮੀਟਿੰਗ ਦੌਰਾਨ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਬਾਲ ਸੁਰੱਖਿਆ ਯੁਨਿਟ ਵੱਲੋਂ ਬਚਿਆਂ ਦੀ ਵੱਖ-ਵੱਖ ਕਾਨੂੰਨਾ ਤਹਿਤ ਮਿਲੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਚਿਆਂ ਦੀ ਸਾਂਭ-ਸੰਭਾਲ ਲਈ ਯੁਨਿਟ ਵੱਲੋਂ ਅਨੇਕਾਂ ਸਕੀਮਾਂ ਚਲਾਈਆਂ ਜਾਂਦੀਆਂ ਹਨ।
ਬੈਠਕ ਵਿਚ ਮਾਣਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸਾਂਘੇ, ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ, ਪ੍ਰਿੰਸੀਪਲ ਮੈਜਿਸਟਰੇਟ ਮੈਡਮ ਸ਼ੁਰੂਤੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਮਨਦੀਪ ਸਿੰਘ, ਚੇਅਰਪਰਸਨ ਬਾਲ ਭਲਾਈ ਕਮੇਟੀ ਨਵੀਨ ਜਸੂਜਾ, ਐਸ.ਪੀ ਮੋਹਨ ਸਿੰਘ, ਮੈਡਮ ਰੀਤੂ ਬਾਲਾ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024