ਹਿੰਦ-ਪਾਕ ਸਰਹੱਦ ਤੇ ਇਕ ਵਾਰ ਫੇਰ ਦਿਖਾਈ ਦਿਤਾ ਡਰੋਨ,ਬੀਐਸਐਫ ਵੱਲੋਂ ਕੀਤੀ ਗਈ ਫਾਇਰਿੰਗ
- 126 Views
- kakkar.news
- January 10, 2023
- Crime Punjab
ਹਿੰਦ-ਪਾਕ ਸਰਹੱਦ ਤੇ ਇਕ ਵਾਰ ਫੇਰ ਦਿਖਾਈ ਦਿਤਾ ਡਰੋਨ,ਬੀਐਸਐਫ ਵੱਲੋਂ ਕੀਤੀ ਗਈ ਫਾਇਰਿੰਗ
ਡੇਰਾ ਬਾਬਾ ਨਾਨਕ 10 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 89 ਬਟਾਲੀਅਨ ਹੈਡਕੁਆਟਰ ਸ਼ਿਕਾਰ ਮਾਛੀਆਂ ਦੇ ਜਵਾਨਾਂ ਵੱਲੋਂ ਸੋਮਵਾਰ ਦੀ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ਤੇ ਬੀਐਸਐਫ ਦੀ ਬੀਓਪੀ ਮੇਤਲਾ ਤੇ ਤਾਇਨਾਤ ਜਵਾਨਾਂ ਵਲੋਂ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗ ਕੇ ਪਾਕਿਸਤਾਨੀ ਡਰੋਨ ਨੂੰ ਵਾਪਸ ਪਾਕਿਸਤਾਨ ਵਾਲੇ ਪਾਸੇ ਭੇਜਣ ਵਿੱਚ ਸਫਲਤਾ ਹਾਸਲ ਕੀਤੀ।ਇਸ ਉਪਰੰਤ ਬੀ ਐਸ ਐਫ ਦੇ ਕਮਾਂਡੈਂਟ ਪ੍ਰਦੀਪ ਕੁਮਾਰ ਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਲੋਂ ਸਬੰਧਤ ਖੇਤਰ ਵਿਚ ਸਰਚ ਅਭਿਆਨ ਚਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਦੀ ਰਾਤ ਬੀ ਐਸ ਐਫ ਦੇ ਸੈਕਟਰ ਗੁਰਦਾਸਪੁਰ ਦੀ 89 ਬਟਾਲੀਅਨ ਦੀ ਬੀਓਪੀ ਮੇਤਲਾ ਤੇ ਤੈਨਾਤ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡ੍ਰੋਨ ਤੇ 24 ਫਾਇਰ ਤੇ ਰੋਸ਼ਨੀ ਛੱਡਣ ਵਾਲੇ ਈਲੂ ਬੰਬ ਦਾਗੇ ਗਏ । ਇਸ ਸਬੰਧੀ ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਏਰੀਏ ਵਿਚ ਸਰਚ ਅਭਿਆਨ ਜਾਰੀ ਹੈ ।


