ਹੁੱਕਾ ਬਾਰ ਚਲਾਉਣ, ਈ ਸਿਗਰਟ ਅਤੇ ਖੁੱਲੀ ਸਿਗਰਟ ਵੇਚਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਸਿਹਤ ਅਫਸਰ
- 97 Views
- kakkar.news
- January 10, 2023
- Punjab
ਹੁੱਕਾ ਬਾਰ ਚਲਾਉਣ, ਈ ਸਿਗਰਟ ਅਤੇ ਖੁੱਲੀ ਸਿਗਰਟ ਵੇਚਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਸਿਹਤ ਅਫਸਰ
ਫਿਰੋਜ਼ਪੁਰ, 10 ਜਨਵਰੀ 2023 (ਸੁਭਾਸ਼ ਕੱਕੜ)
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੁੱਕਾ ਬਾਰ ਚਲਾਉਣ, ਈ ਸਿਗਰਟ ਅਤੇ ਖੁੱਲੀ ਸਿਗਰਟ ਵੇਚਣ ਵਾਲਿਆਂ ਖਿਲਾਫ ‘ਕੋਟਪਾ ਐਕਟ 2003‘ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਸਿਹਤ ਅਫਸਰ ਡਾ. ਹਰਕੀਰਤ ਸਿੰਘ ਨੇ ਦਿੱਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਹਰਕੀਰਤ ਸਿੰਘ ਨੇ ਕਿਹਾ ਕਿ ‘ਕੋਟਪਾ ਐਕਟ 2003‘ ਅਧੀਨ 9 ਜਨਵਰੀ ਤੋਂ 15 ਜਨਵਰੀ 2023 ਤੱਕ ਵਿਸ਼ੇਸ਼ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ‘ਕੋਟਪਾ ਐਕਟ 2003‘ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਕਟ ਤਹਿਤ ਤੰਬਾਕੂ ਦੀ ਪ੍ਰਦਰਸ਼ਨੀ ਕਰਨ ਵਾਲੇ ਅਤੇ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ, ਕਾਲਜਾਂ ਆਦਿ ਦੇ 100 ਮੀਟਰ ਘੇਰੇ ਅੰਦਰ ਕੋਈ ਵੀ ਤੰਬਾਕੂ ਜਾਂ ਤੰਬਾਕੂ ਨਾਲ ਨਿਰਮਿਤ ਪਦਾਰਥ ਵੇਚਣ ‘ਤੇ ਵੀ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਆਦਿ ਵਿਖੇ ਤੰਬਾਕੂ ਨੋਸ਼ੀ ਬਾਰੇ ਚਿਤਾਵਨੀ ਬੋਰਡ ਲੱਗਿਆ ਹੋਣਾ ਜ਼ਰੂਰੀ ਹੈ ਨਹੀਂ ਤਾਂ ਸੰਸਥਾ ਦੇ ਮੁਖੀ ਉੱਤੇ ਕਾਰਵਾਈ ਕੀਤੀ ਜਾਵੇਗੀ ਅਤੇ ਚਲਾਨ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਐਕਟ ਤਹਿਤ ਕੋਈ ਵੀ ਦੁਕਾਨਦਾਰ, ਖੋਖਾ ਮਾਲਿਕ ਗਾਹਕ ਨੂੰ ਖੁੱਲੀ ਸਿਗਰਟ, ਲਾਇਟਰ, ਮਾਚਸ ਅਤੇ ਸੁਗੰਧਤ ਤੰਬਾਕੂ ਨਹੀਂ ਵੇਚ ਸਕਦਾ ਅਤੇ ਦੁਕਾਨ ਤੇ ਚਿਤਾਵਨੀ ਬੋਰਡ ਲੱਗਿਆਂ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਰਿਆਨਾ, ਮਨਿਆਰੀ ਅਤੇ ਹੋਰ ਖਾਧ ਪਦਾਰਥ ਵੇਚਣ ਵਾਲੀਆਂ ਦੁਕਾਨਾਂ ‘ਤੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ ਅਤੇ ਅਜਿਹਾ ਕਰਨ ਕਰਨ ਦੀ ਸੂਰਤ ਵਿੱਚ ਸਜਾ ਤੇ ਜ਼ੁਰਮਾਨਾ ਹੋਣ ਦੇ ਨਾਲ ਹੀ ਦੁਕਾਨ ਦਾ ਫੂਡ ਲਾਇਸੰਸ ਰੱਦ ਕੀਤਾ ਜਾਵੇਗਾ।



- October 15, 2025