21 ਫਰਵਰੀ, 2023 ਤੋਂ ਪਹਲਾਂ-ਪਹਿਲਾਂ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਂਵਾਂ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਤੋਂ ਇਲਾਵਾ ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕੀਤੀਆਂ ਜਾਣ : ਸੰਧੂ
- kakkar.news
- January 12, 2023
- Education Punjab
21 ਫਰਵਰੀ, 2023 ਤੋਂ ਪਹਲਾਂ-ਪਹਿਲਾਂ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਂਵਾਂ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਤੋਂ ਇਲਾਵਾ ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕੀਤੀਆਂ ਜਾਣ : ਸੰਧੂ
ਫਿਰੋਜ਼ਪੁਰ, 12 ਜਨਵਰੀ 2023
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ 21 ਫਰਵਰੀ 2023 ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਂਵਾਂ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਤੋਂ ਇਲਾਵਾ ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ/ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਬਾਅਦ ਲਿਖਿਆ ਜਾਵੇ। ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵੱਲੋਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਸੰਧੂ ਨੇ ਦਿੱਤੀ।
ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਇਸ ਲਈ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਪੰਜਾਬ ਰਾਜ ਦੀ ਜਿੰਦ-ਜਾਨ ਅਤੇ ਪੰਜਾਬੀਅਤ ਦਾ ਮਾਣ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਨੈਤਿਕ ਤੌਰ ’ਤੇ ਫ਼ਰਜ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਈਏ। ਉਨ੍ਹਾਂ ਸਬੰਧਿਤ ਹੁਕਮਾਂ ਅਧੀਨ ਆਉਂਦੇ ਸਾਰੇ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਸ਼ਬਦ-ਜੋੜ ਠੀਕ ਹੋਣ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿਸੇ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਜਲਦੀ ਤੋਂ ਜਲਦੀ ਠੀਕ ਕਰਵਾਇਆ ਜਾਵੇ। ਜ਼ਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਪੱਤਰ ਭੇਜ ਕੇ ਸੂਚਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਦਫ਼ਤਰਾਂ ਦੇ ਨਿਰੀਖਣ ਦੌਰਾਨ ਇਹ ਪਾਇਆ ਗਿਆ ਹੈ ਕਿ ਅਜੇ ਵੀ ਸੰਪੂਰਨ ਰੂਪ ਵਿੱਚ ਰਾਜ ਭਾਸ਼ਾ ਐਕਟ 1967, ਰਾਜ ਭਾਸ਼ਾ ਐਕਟ (ਤਰਮੀਮ) 2008 ਅਤੇ ਰਾਜ ਭਾਸ਼ਾ (ਸੋਧ) ਐਕਟ, 2021 ਦੀ ਪਾਲਣਾ ਨਹੀਂ ਹੋ ਰਹੀ। ਉਨ੍ਹਾਂ ਅਪੀਲ ਕੀਤੀ ਕਿ ਇਸ ਐਕਟ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਕਿਸੇ ਵੀ ਸਮੇਂ, ਕਿਸੇ ਵੀ ਰੂਪ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਤੋਂ ਅਗਵਾਈ/ਸਹਿਯੋਗ ਲਿਆ ਜਾ ਸਕਦਾ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026