ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਹੋਇਆ ਦਿਹਾਂਤ, ਫਿਲਹਾਲ ਰੋਕੀ ਗਈ ਭਾਰਤ ਜੋੜੋ ਯਾਤਰਾ
- 125 Views
- kakkar.news
- January 14, 2023
- Punjab
ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਹੋਇਆ ਦਿਹਾਂਤ, ਫਿਲਹਾਲ ਰੋਕੀ ਗਈ ਭਾਰਤ ਜੋੜੋ ਯਾਤਰਾ
ਜਲੰਧਰ 14 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ 76 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਹ ਘਟਨਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਯਾਤਰਾ ਦੌਰਾਨ ਸੰਤੋਖ ਸਿੰਘ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸੰਤੋਖ ਸਿੰਘ ਚੌਧਰੀ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬੇਚੈਨੀ ਮਹਿਸੂਸ ਹੋਣ ਅਤੇ ਸਿਹਤ ਵਿਗੜਨ ਦੀ ਸ਼ਿਕਾਇਤ ਹੋ ਗਈ ਸੀ। ਇਸ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਗਿਆ, ਜਿਸ ਤੋਂ ਬਾਅਦ ਉਸ ਨੂੰ ਫਗਵਾੜਾ ਦੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਦਿਹਾਂਤ ਦੀ ਸੂਚਨਾ ਮਿਲਦੇ ਹੀ ਰਾਹੁਲ ਗਾਂਧੀ ਨੇ ਆਪਣੀ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਹੈ। ਯਾਤਰਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਫਗਵਾੜਾ ਵੱਲ ਜਾ ਰਹੀ ਸੀ, ਜਿਸ ਦੌਰਾਨ ਇਹ ਘਟਨਾ ਵਾਪਰ ਗਈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਵੀ ਉਨ੍ਹਾਂ ਦੇ ਨਾਲ ਹਸਪਤਾਲ ਗਏ ਸਨ।ਰਾਹੁਲ ਗਾਂਧੀ ਨੇ 10 ਜਨਵਰੀ ਨੂੰ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਸੀ। ਪਹਿਲੇ ਦਿਨ ਫਤਿਹਗੜ੍ਹ ਸਾਹਿਬ ਤੋਂ ਲੁਧਿਆਣਾ ਦੇ ਖੰਨਾ ਤੱਕ ਦੀ ਯਾਤਰਾ ਕੱਢੀ ਗਈ। ਇਸ ਤੋਂ ਬਾਅਦ ਇਹ ਯਾਤਰਾ ਸਮਰਾਲਾ ਤੋਂ ਸ਼ੁਰੂ ਹੋ ਕੇ ਸਮਰਾਲਾ ਚੌਂਕ ਵਿਖੇ ਜਾ ਕੇ ਸਮਾਪਤ ਹੋਈ। ਇਹ ਯਾਤਰਾ 13 ਜਨਵਰੀ 2023 ਨੂੰ ਲੋਹੜੀ ਕਾਰਨ ਨਹੀਂ ਹੋਈ ਸੀ।
2019 ਵਿੱਚ, ਸੰਤੋਖ ਸਿੰਘ ਚੌਧਰੀ 19,491 ਵੋਟਾਂ ਦੇ ਫਰਕ ਨਾਲ ਜਲੰਧਰ ਤੋਂ ਦੂਜੀ ਵਾਰ ਸੰਸਦ ਮੈਂਬਰ ਬਣੇ।
ਸੀਐਮ ਮਾਨ ਨੇ ਵੀ ਸੰਸਦ ਮੈਂਬਰ ਸੰਤੋਖ ਸਿੰਘ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, “ਮੈਂ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਤੋਂ ਬਹੁਤ ਦੁਖੀ ਹਾਂ, ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024