ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ, – ਪੁਲਿਸ ਅਤੇ ਆਰਟੀਏ ਦਫਤਰ ਦੀ ਟੀਮ ਵੱਲੋ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੀ ਗਈ ਜਾਣਕਾਰੀ, – ਸਕੂਲਾਂ/ਕਾਲਜਾਂ ਵਿਚ ਜਾਗਰੂਕਤਾ ਸੈਮੀਨਾਰ ਸਮੇਤ ਵਾਹਨਾਂ ਤੇ ਰਿਫਲੈਕਟਰ ਵੀ ਲਗਾਏ ਗਏ
- 129 Views
- kakkar.news
- January 14, 2023
- Education Sports
ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ
ਪੁਲਿਸ ਅਤੇ ਆਰਟੀਏ ਦਫਤਰ ਦੀ ਟੀਮ ਵੱਲੋ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੀ ਗਈ ਜਾਣਕਾਰੀ
ਸਕੂਲਾਂ/ਕਾਲਜਾਂ ਵਿਚ ਜਾਗਰੂਕਤਾ ਸੈਮੀਨਾਰ ਸਮੇਤ ਵਾਹਨਾਂ ਤੇ ਰਿਫਲੈਕਟਰ ਵੀ ਲਗਾਏ ਗਏ
ਫਿਰੋਜ਼ਪੁਰ 14 ਜਨਵਰੀ 2023 (ਸੁਭਾਸ਼ ਕੱਕੜ)
ਪੰਜਾਬ ਸਰਕਾਰ ਵੱਲੋ 17 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਜਾਗਰੂਕਤਾ ਸਪਤਾਹ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਵੀ ਵੱਡੇ ਪੱਧਰ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਐਸਐਸਪੀ ਫਿਰੋਜ਼ਪੁਰ ਮੈਡਮ ਕੰਵਰਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਅਤੇ ਆਰਟੀਏ ਦਫਤਰ ਦੀ ਟੀਮ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਟੀਏ ਫਿਰੋਜ਼ਪੁਰ ਸ੍ਰੀ ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜਿੱਥੇ ਲੋਕਾਂ ਨੂੰ ਟਰੈਫਿਕ ਦੇ ਨਿਯਮਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉਥੇ ਨਾਲ ਹੀ ਸੜਕੀ ਦੁਰਘੱਟਨਾਵਾਂ ਰੋਕਣ ਦੇ ਮਕਸਦ ਨਾਲ ਵਾਹਨਾਂ ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ। ਜਿਸ ਤਹਿਤ ਸ਼ੇਰ ਸ਼ਾਹ ਵਾਲੀ ਚੋਕ ਫਿਰੋਜ਼ਪੁਰ ਕੈਟ ਵਿਖੇ ਵਾਹਨਾਂ ਤੇ ਰਿਫਲੈਕਟਰ ਲਾਗਏ ਅਤੇ ਨਾਲ ਹੀ ਧੁੰਦ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਨਹਿਰਾ ਦੇ ਪੁੱਲਾ ਤੇ ਰੇਡੀਅਮ ਟੇਪ ਵੀ ਲਗਾਈ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਵੱਲੋਂ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿੱਚ ਜਾਕੇ ਵੀ ਵਿਦਿਆਰਥੀਆਂ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਸਮੇਤ ਫਿਰੋਜ਼ਪੁਰ ਦੇ ਹੋਰਨਾਂ ਸਕੂਲਾਂ ਦੇ ਡਰਾਇਵਰਾ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ ਗਿਆ ਹੈ ਅਤੇ ਰੈਲੀ ਵੀ ਕੱਢੀ ਗਈ।
ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਨਿਯਮਾਂ ਨੂੰ ਅਣਗੋਲਿਆ ਕਰਨ ਤੇ ਕਈ ਤਰਾਂ ਦੇ ਸੜਕੀ ਹਾਦਸੇ ਵਾਪਰਦੇ ਹਨ ਜਿਸ ਨਾਲ ਵੱਡੀ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ, ਇਸ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 17 ਜਨਵਰੀ ਤੱਕ ਚੱਲ ਰਹੇ ਵਿਸ਼ੇਸ਼ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹੇ ਵਿਚ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ/ਸੈਮੀਨਾਰ ਅਤੇ ਕੈਂਪ ਆਦਿ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ।
ਇਸ ਦੌਰਾਨ ਡੀਐਸਪੀ ਮਨਜੀਤ ਸਿੰਘ ਨੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ‘ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।
ਇਸ ਮੌਕੇ ਇੰਸਪੈਕਟਰ ਪੁਸ਼ਪਿੰਦਰ ਪਾਲ ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ, ਏਐਸਆਈ ਗੁਰਮੀਤ ਸਿੰਘ, ਏਐਸਆਈ ਰਾਜਿੰਦਰ ਸਿੰਘ, ਐਚਸੀ ਬੱਚਿਤਰ ਸਿੰਘ, ਤਰਸੇਮ ਰਾਜ ਸਮੇਤ ਆਰਟੀਏ ਦਫਤਰ ਦੇ ਨੀਰਜ ਕੁਮਾਰ, ਗੁਰਮੀਤ ਸਿੰਘ ਅਤੇ ਅੰਕੁਸ਼ ਕੁਮਾਰ ਆਦਿ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024