ਫਿਰੋਜ਼ਪੁਰ STF ਨੇ ਇਕ ਮਹਿਲਾ ਸਮੱਗਲਰ ਨੂੰ ਇਕ ਕਰੋੜ ਰੁਪਏ ਦੀ ਹੈਰੋਇਨ ਸਣੇ ਕੀਤਾ ਗਿਰਫ਼ਤਾਰ
- kakkar.news
- January 15, 2023
- Crime Punjab
ਫਿਰੋਜ਼ਪੁਰ STF ਨੇ ਇਕ ਮਹਿਲਾ ਸਮੱਗਲਰ ਨੂੰ ਇਕ ਕਰੋੜ ਰੁਪਏ ਦੀ ਹੈਰੋਇਨ ਸਣੇ ਕੀਤਾ ਗਿਰਫ਼ਤਾਰ
ਫਿਰੋਜ਼ਪੁਰ 15 ਜਨਵਰੀ 2023 (ਸੁਭਾਸ਼ ਕੱਕੜ)
ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਸਤਪਾਲ ਦੀ ਅਗਵਾਈ ਹੇਠ ਇਕ ਕਥਿਤ ਮਹਿਲਾ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਦੋਸ਼ ਹੈ ਕਿ ਇਹ ਮਹਿਲਾ ਸਮੱਗਲਰ ਲੋਕਾਂ ਨੂੰ ਹੈਰੋਇਨ ਸਪਲਾਈ ਕਰਦੀ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਸ ਰਾਜਬੀਰ ਸਿੰਘ ਨੇ ਦੱਸਿਆ ਕਿ ਐੱਸ. ਟੀ. ਐੱਫ. ਸੀ. ਫਿਰੋਜ਼ਪੁਰ ਰੇਂਜ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਮਲਜੀਤ ਕੌਰ ਉਰਫ ਸੋਨੀਆ ਪਤਨੀ ਨਿਰਮਲ ਸਿੰਘ ਕੋਲ ਇਸ ਸਮੇਂ ਹੈਰੋਇਨ ਹੈ, ਜੋ ਉਸ ਨੇ ਅੱਗੇ ਸਪਲਾਈ ਕਰਨੀ ਹੈ ਤਾਂ ਏ. ਐੱਸ. ਆਈ. ਸਤਪਾਲ ਅਤੇ ਉਨ੍ਹਾਂ ਦੀ ਟੀਮ ਨੇ ਤੁਰੰਤ ਛਾਪਾਮਾਰੀ ਕਰਦੇ ਨਾਮਜ਼ਦ ਔਰਤ ਨੂੰ ਕਾਬੂ ਕਰ ਲਿਆ, ਜਿਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੀ ਗਈ ਮਹਿਲਾ ਸਮੱਗਲਜ ਦੇ ਖ਼ਿਲਾਫ਼ ਥਾਣਾ ਐੱਸ. ਐੱਮ. ਨਗਰ ਵਿਖੇ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਇਕ ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026