ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭਪਾਤਰੀ ਕਿਸਾਨ ਆਪਣੀ ਈ.ਕੇ.ਵਾਈ.ਸੀ ਅਤੇ ਬੈਂਕ ਖਾਤੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ : ਡਾ. ਤੇਜਪਾਲ
- 85 Views
- kakkar.news
- January 17, 2023
- Agriculture Punjab
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭਪਾਤਰੀ ਕਿਸਾਨ ਆਪਣੀ ਈ.ਕੇ.ਵਾਈ.ਸੀ ਅਤੇ ਬੈਂਕ ਖਾਤੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ : ਡਾ. ਤੇਜਪਾਲ
ਫਿਰੋਜ਼ਪੁਰ, 17 ਜਨਵਰੀ 2023 (ਸੁਭਾਸ਼ ਕੱਕੜ)
ਮੁੱਖ ਖੇਤੀਬਾੜੀ ਅਫਸਰ ਡਾ: ਤੇਜਪਾਲ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭਪਾਤਰੀ ਕਿਸਾਨ ਜਿੰਨ੍ਹਾਂ ਨੇ ਆਪਣੀ ਈ.ਕੇ.ਵਾਈ.ਸੀ ਅਜੇ ਤੱਕ ਨਹੀਂ ਕਰਵਾਈ ਅਤੇ ਆਪਣੇ ਬੈਂਕ ਖਾਤੇ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਇਆ, ਉਹ ਕਿਸਾਨ ਜਲਦ ਤੋਂ ਜਲਦ ਆਪਣੇ ਬੈਂਕ ਖਾਤੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਅਤੇ ਆਪਣੀ ਈ.ਕੇ.ਵਾਈ.ਸੀ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਨ੍ਹਾਂ ਕਿਸਾਨ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਨਿਰੰਤਰ ਲਾਭ ਮਿਲ ਸਕੇਗਾ ਅਤੇ ਸਕੀਮ ਅਧੀਨ ਅਗਲੀ ਕਿਸ਼ਤ ਲਾਭਪਾਤਰੀਆਂ ਦੇ ਖਾਤੇ ਵਿੱਚ ਸਮੇਂ ਸਿਰ ਪੈ ਸਕੇਗੀ।
ਡਾ. ਤੇਜਪਾਲ ਨੇ ਦੱਸਿਆ ਕਿ ਉਹ ਲਾਭਪਾਤਰੀ ਕਿਸਾਨ ਜਿਨ੍ਹਾਂ ਦੇ ਮੋਬਾਇਲ ਨੰਬਰ, ਆਧਾਰ ਕਾਰਡ ਤੇ ਬੈਂਕ ਖਾਤਾ ਲਿੰਕ ਹੋਵੇ, ਉਹ ਕਿਸਾਨ ਘਰ ਬੈਠੇ ਹੀ ਆਪਣੀ ਈ.ਕੇ.ਵਾਈ.ਸੀ. ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਦੇ ਪੋਰਟਲ https://pmkisan.gov.in/ ਤੇ ਜਾ ਕੇ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਆਪਣੀ ਈ.ਕੇ.ਵਾਈ.ਸੀ ਖੇਤੀਬਾੜੀ ਵਿਭਾਗ ਦੇ ਬਲਾਕ ਦਫਤਰ ਵਿੱਚ ਜਾ ਕੇ ਜਾਂ ਫਿਰ ਕਾਮਨ ਸਰਵਿਸ ਸੈਂਟਰ ਵਿੱਚ ਜਾ ਕੇ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਲਾਭਪਾਤਰੀ ਜਲਦ ਤੋਂ ਜਲਦ ਆਪਣੀ ਈ.ਕੇ.ਵਾਈ.ਸੀ ਅਤੇ ਆਪਣੇ ਬੈਂਕ ਖਾਤੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਤਾਂ ਇਨ੍ਹਾਂ ਲਾਭਪਾਤਰੀਆਂ ਨੂੰ ਸਕੀਮ ਅਧੀਨ ਅਗਲੀ ਕਿਸ਼ਤ ਦਾ ਲਾਭ ਮਿਲ ਸਕੇ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024