ਮਿਸ਼ਨ ਅਬਾਦ 30 ਤਹਿਤ ਮੋਜਮ ਅਤੇ ਮੁਹਾਰ ਖੀਵਾ ਵਿਖੇ 31 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ
- 108 Views
- kakkar.news
- January 18, 2023
- Punjab
ਮਿਸ਼ਨ ਅਬਾਦ 30 ਤਹਿਤ ਮੋਜਮ ਅਤੇ ਮੁਹਾਰ ਖੀਵਾ ਵਿਖੇ 31 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ
ਫਾਜਿ਼ਲਕਾ 18 ਜਨਵਰੀ 2023 (ਅਨੁਜ ਕੱਕੜ ਟੀਨੂੰ)
ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਮਿਸ਼ਨ ਅਬਾਦ 30 ਤਹਿਤ ਹਿੰਦ ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿਚ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਮੁਹਈਆ ਕਰਵਾਉਣ ਲਈ ਵਿਸੇਸ਼ ਕੈਂਪ 31 ਜਨਵਰੀ ਨੂੰ ਲਗਾਏ ਜਾਣਗੇ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐੱਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਪੁੱਜਦਾ ਕਰਨ ਲਈ ਇਹੋ ਜਿਹੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਾਜਿ਼ਲਕਾ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਨਾਲ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਵਿਸੇਸ਼ ਲਗਾਓ ਰਿਹਾ ਹੈ। ਇਸੇ ਤਹਿਤ ਇੰਨ੍ਹਾਂ ਪਿੰਡਾਂ ਦੇ ਲੋਕਾਂ ਤੱਕ ਸਰਕਾਰ ਦੀਆਂ ਸਕੀਮਾਂ ਦੀ ਪਹੁੰਚ ਬਣਾਉਣ ਲਈ ਵਿਸੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਨੇ ਦੱਸਿਆ ਕਿ 31 ਜਨਵਰੀ 2023 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਹਾਈ ਸਕੂਲ ਮੋਜਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ ਵਿਖੇ ਵਿਸ਼ੇਸ਼ ਕੈਂਪ ਲੱਗਣਗੇ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਦਿਹਾਤੀ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ, ਮਿਲਟਰੀ/ਪੈਰਾ ਮਿਲਟਰੀ/ਪੁਲਿਸ ਅਧਿਕਾਰੀਆਂ ਵੱਲੋਂ ਫੌਜ਼/ਪੁਲਿਸ ਵਿਚ ਭਰਤੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਿਨਾਂ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰੀ ਵਿਭਾਗ, ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਵੱਲੋਂ ਵੀ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਕੀ ਪਿੰਡਾਂ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ।


