ਗਣਤੰਤਰ ਦਿਵਸ ਦੀ ਰਹਿਸਲ ਮੌਕੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਦਿਵਾਇਆ ਗਿਆ ਪ੍ਰਣ
- 93 Views
- kakkar.news
- January 21, 2023
- Punjab
-ਗਣਤੰਤਰ ਦਿਵਸ ਦੀ ਰਹਿਸਲ ਮੌਕੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਦਿਵਾਇਆ ਗਿਆ ਪ੍ਰਣ
-ਦੇਸ਼ ਭਗਤੀ ਦੀਆਂ ਕੋਰੀਓਗ੍ਰਾਫੀ ,ਭੰਗੜਾ, ਗਿੱਧਾ ਅਤੇ ਗੱਤਕਾ ਗਣਤੰਤਰ ਦਿਵਸ ਮੌਕੇ ਹੋਣਗੇ ਖਿੱਚ ਦਾ ਕੇਂਦਰ
ਫਿਰੋਜ਼ਪੁਰ 21 ਜਨਵਰੀ 2023 (ਸੁਭਾਸ਼ ਕੱਕੜ)
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੀ ਰਹਿਰਸਲ ਕਰਨ ਵਾਲੇ 25 ਸਕੂਲਾਂ ਦੇ ਤਕਰੀਬਨ 2600 ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਵਾਇਆ ਗਿਆ।
ਇਹ ਜਾਣਕਾਰੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕੋਮਲ ਅਰੋੜਾ ਨੇ ਦਿੱਤੀ। ਸ੍ਰੀ ਕੋਮਲ ਅਰੋੜਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਬੱਚਿਆਂ ਦੀਆਂ ਰਹਿਰਸਲਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਗਣਤੰਤਰ ਦਿਵਸ ਮੌਕੇ ਦੇਸ਼-ਭਗਤੀ ਨੂੰ ਦਰਸਾਉਂਦੀ ਕੋਰੀਓਗ੍ਰਾਫੀ, ਗਿੱਧਾ, ਭੰਗੜਾ, ਗੱਤਕਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਅਧਿਆਪਕਾਂ ਵੱਲੋਂ ਰਹਿਰਸਲ ਕਰਵਾਈ ਜਾ ਰਹੀ ਹੈ। ਪੀ.ਟੀ. ਸ਼ੋਅ ਅਤੇ ਰਾਸ਼ਟਰੀ ਗਾਣ ਦੀ ਵੀ ਬੱਚਿਆਂ ਨੂੰ ਰਹਿਰਸਲ ਕਰਵਾਈ ਗਈ। ਇਸ ਦੌਰਾਨ ਬੱਚਿਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇਪਰਿਵਾਰਕ ਮੈਂਬਰਾਂ ਅਤੇ ਹੋਰ ਆਲੇ-ਦੁਆਲੇ ਦੇ ਲੋਕਾਂ ਨੂੰ ਜਾਣੂ ਕਰਵਾਉਣ ਦਾ ਪ੍ਰਣ ਲਿਆ। ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਡਾ. ਸਤਿੰਦਰ ਸਿੰਘ, ਸ੍ਰੀ ਰਵੀਇੰਦਰ ਸਿੰਘ, ਸ੍ਰੀ ਈਸ਼ਵਰ ਸ਼ਰਮਾ, ਸ੍ਰੀ ਸਰਬਜੀਤ ਸਿੰਘ ਭਾਵੜਾ ਅਤੇ ਸ੍ਰੀ ਅਕਾਸ਼ ਕੁਮਾਰ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਬੱਚੇ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024