ਹਰੀਕੇ ਦਰਿਆ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
- kakkar.news
- January 22, 2023
- Punjab
ਹਰੀਕੇ ਦਰਿਆ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
ਪੱਟੀ, 22 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਕਸਬਾ ਹਰੀਕੇ ਦਰਿਆ ਦੇ ਬਿਲਕੁਲ ਨਜ਼ਦੀਕ ਅੱਜ ਤੜਕਸਾਰ ਅਣਪਛਾਤੇ ਵਿਅਕਤੀ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ ਜਿਸਨੂੰ ਵੇਖਕੇ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਲੋਕਾਂ ਦਾ ਲਾਸ਼ ਦੇ ਨਜ਼ਦੀਕ ਖੜਨਾ ਵੀ ਮੁਹਾਲ ਹੋ ਚੁੱਕਾ ਸੀ ਜਿਸ ਤੋ ਬਾਦ ਇਲਾਕੇ ਦੇ ਲੋਕਾਂ ਵੱਲੋਂ ਥਾਣਾ ਹਰੀਕੇ ਨੂੰ ਜਾਣੂ ਕਰਵਾਇਆ ਗਿਆ ਹੈ ਅਤੇ ਮੌਕੇ ਤੇ ਪਹੁੰਚੇ ਥਾਣਾ ਹਰੀਕੇ ਦੇ ਏ ਐਸ ਆਈ ਵੱਲੋਂ ਜਾਂਚ ਕਰਨ ਤੋਂ ਬਾਅਦ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਪੱਟੀ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਪਹੁੰਚੇ ਥਾਣਾ ਹਰੀਕੇ ਦੇ ਏ ਐਸ ਆਈ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਪੱਟੀ ਵਿਖੇ ਰੱਖਿਆ ਜਾਵੇਗਾ ਕਿਉਂਕਿ ਨੌਜਵਾਨ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋ ਸਕੀ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਇਸ ਨੌਜਵਾਨ ਦਾ ਐਕਸੀਡੈਂਟ ਹੋਇਆ ਹੈ ਜਾਂ ਇਸ ਨਾਲ ਕੋਈ ਘਟਨਾ ਵਾਪਰੀ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026