ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 25 ਜਨਵਰੀ ਨੂੰ ਹੂਸੈਨੀਵਾਲਾ ਵਿਖੇ ਨਤਮਸਤਕ ਹੋਣਗੇ: ਧੀਮਾਨ
- 112 Views
- kakkar.news
- January 23, 2023
- Punjab
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 25 ਜਨਵਰੀ ਨੂੰ ਹੂਸੈਨੀਵਾਲਾ ਵਿਖੇ ਨਤਮਸਤਕ ਹੋਣਗੇ: ਧੀਮਾਨ
ਫਿਰੋਜ਼ਪੁਰ, 23 ਜਨਵਰੀ 2023 (ਸੁਭਾਸ਼ ਕੱਕੜ)
26 ਜਨਵਰੀ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਮਿਤੀ 25 ਜਨਵਰੀ ਨੂੰ ਸ਼ਾਮ 5 ਵਜੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਹਿੰਦ-ਪਾਕਿ ਸਰਹੱਦ ਤੇ ਹੁੰਦੀ ਰੀਟ੍ਰੀਟ ਸਰਮਨੀ ਵੀ ਵੇਖਣਗੇ ਅਤੇ ਇਸ ਉਪਰੰਤ ਉਹ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਲਾਈਟ ਐਂਡ ਸਾਊਂਡ ਪ੍ਰੋਗਰਾਮ ਵੀ ਵੇਖਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।
ਇਸ ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਕੰਵਲਜੀਤ ਸਿੰਘ ਧੰਜੂ, ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਸੈਨਟਰੀ ਇੰਸਪੈਕਟਰ ਸ੍ਰੀ ਸੁਖਪਾਲ ਸਿੰਘ, ਸ੍ਰੀ ਜੋਗਿੰਦਰਪਾਲ ਸੁਪਰਡੈਂਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


