ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖ ਫੌਜ ਵਿੱਚ ਭਰਤੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ— ਦਵਿੰਦਰ ਪਾਲ ਸਿੰਘ — ਚਾਹਵਾਨ ਨੌਜਵਾਨ 24 ਜਨਵਰੀ ਤੋਂ 1 ਫਰਵਰੀ ਤੱਕ ਪਹੁੰਚ ਕਰਨ
- 126 Views
- kakkar.news
- January 23, 2023
- Punjab
ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖ ਫੌਜ ਵਿੱਚ ਭਰਤੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ— ਦਵਿੰਦਰ ਪਾਲ ਸਿੰਘ — ਚਾਹਵਾਨ ਨੌਜਵਾਨ 24 ਜਨਵਰੀ ਤੋਂ 1 ਫਰਵਰੀ ਤੱਕ ਪਹੁੰਚ ਕਰਨ
ਫਿਰੋਜ਼ੁਪਰ 23 ਜਨਵਰੀ 2023 (ਸੁਭਾਸ਼ ਕੱਕੜ)
ਫੌਜ ਦੀਆਂ ਆਉਣ ਵਾਲੀਆਂ ਭਰਤੀਆਂ ਰੈਲੀਆਂ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀ—ਟ੍ਰੇਨਿੰਗ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਫਿਰੋਜ਼ਪਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਫੌਜ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਹ 24 ਜਨਵਰੀ ਤੋਂ 1 ਫਰਵਰੀ 2023 ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 9 ਵਜੇ ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਪਹੁੰਚ ਕਰਨ। ਇਹ ਜਾਣਕਾਰੀ ਸੀ—ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਇੰਚਾਰਜ ਸ੍ਰੀ. ਦਵਿੰਦਰ ਪਾਲ ਸਿੰਘ ਨੇ ਦਿੱਤੀ। ਕੈਂਪ ਇੰਚਾਰਜ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਆਉਣ। ਇਸ ਤੋਂ ਇੱਕ ਪਾਸਪੋਰਟ ਸਾਈਜ਼ ਫੋਟੋ, ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।ਵਧੇਰੇ ਜਾਣਕਾਰੀ ਲਈ ਯੁਵਕ 94638-31615, 83601-63527 ਅਤੇ 94639-03533 ਨੰਬਰਾਂ ਤੇ ਸਪੰਰਕ ਵੀ ਕਰ ਸਕਦੇ ਹਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026