ਸਮਰਲਾ ਦੇ ਮੇਨ ਚੋਂਕ ਵਿੱਚ ਲਗਾਏ ਗਏ ਬੋਰਡ, ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਏਗਾ ਇਨਾਮ
- 139 Views
- kakkar.news
- January 23, 2023
- Punjab
–ਸਮਰਲਾ ਦੇ ਮੇਨ ਚੋਂਕ ਵਿੱਚ ਲਗਾਏ ਗਏ ਬੋਰਡ, ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਏਗਾ ਇਨਾਮ
-ਚਾਈਨਾ ਡੋਰ ਨਾਲ ਘਟਨਾ ਵਾਪਰਨ ਤੇ ਧਾਰਾ 307 ਦੇ ਤਹਿਤ ਮਾਮਲਾ ਦਰਜ਼ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ : ਡੀ.ਐਸ.ਪੀ. ਸਮਰਾਲਾ
ਸਮਰਲਾ 23 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਖਤਰਨਾਕ ਜਾਨਲੇਵਾ ਚਾਈਨਾ ਡੋਰ ਕਾਰਨ ਵਾਪਰਦੇ ਹਾਦਸਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਸਮਾਜ ਸੇਵੀਆ ਵੱਲੋ ਸ਼ਹਿਰ ਸਮਰਲਾ ਦੇ ਮੇਨ ਚੋਂਕ ਵਿੱਚ ਲਗਾਏ ਗਏ ਬੋਰਡ, ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦਿੱਤਾ ।
ਸਮਾਜਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਅਪੀਲਾਂ ਵੀ ਕੀਤੀਆਂ ਜਾ ਰਹੀਆਂ ਹਨ ਪਰ ਆਪਣੇ ਹੀ ਫਾਇਦੇ ਲਈ ਕੁਝ ਲੋਕ ਦੂਸਰਿਆਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਚਾਈਨਾ ਡੋਰ ਵੇਚਦਾ, ਖਰੀਦਦਾ ਜਾਂ ਵਰਤਦਾ ਫੜਿਆ ਜਾਂਦਾ ਹੈ, ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾ ਲੈਕੇ ਦੇਣ ਕਿਉਂਕਿ ਇਸ ਡੋਰ ਨਾਲ ਕਿਸੇ ਦੇ ਘਰ ਦਾ ਚਿਰਾਗ ਬੁਝ ਸਕਦਾ ਹੈ ਜਾਂ ਕੋਈ ਅਪਾਹਜ ਹੋ ਸਕਦਾ ਹੈ, ਹੋ ਸਕਦਾ ਹੈ ਕਿ ਇਹ ਉਨ੍ਹਾਂ ਦਾ ਆਪਣਾ ਹੀ ਹੋਵੇ, ਇਸ ਲਈ ਸਾਨੂੰ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਚਾਈਨਾ ਡੋਰ ਵੇਚੀ ਜਾਂਦੀ ਹੈ ਜਾਂ ਵੇਚਣ ਵਾਲੇ ਬਾਰੇ ਸੂਚਨਾ ਮਿਲਦੀ ਹੈ ਜਾਂ ਕੋਈ ਵਿਅਕਤੀ ਇਸ ਦੀ ਵਰਤੋਂ ਕਰਦਾ ਹੈ ਤਾਂ ਤੁਰੰਤ ਇਸ ਮੋਬਾਇਲ ਨੰਬਰ 9592913640 ਤੇ ਸੂਚਿਤ ਕੀਤਾ ਜਾਵੇ, ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਚਾਇਨਾ ਡੋਰ ਦੇ ਸਬੰਧੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਵੱਲੋਂ ਧਾਰਾ 307 ਇਰਾਦਾ-ਏ-ਕਤਲ ਦੇ ਕੇਸ ਵੀ ਦਰਜ਼ ਕੀਤੇ ਗਏ ਹਨ। ਇਸੇ ਤਰ੍ਹਾਂ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ. ਸ੍ਰੀ ਦਿਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀਆਂ ਹਦਾਇਤਾਂ ’ਤੇ ਡੀ.ਐਸ.ਪੀ. ਸਮਰਾਲਾ ਸ: ਵਰਿਆਮ ਸਿੰਘ ਖਹਿਰਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਹੁਣ ਚਾਈਨਾ ਡੋਰ ਨਾਲ ਕੋਈ ਘਟਨਾ ਵਾਪਰਦੀ ਹੈ ਤਾਂ 307 ਤਹਿਤ ਮਾਮਲਾ ਦਰਜ਼ ਕਰਨ ਤੇ ਕੋਈ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ ਇਸ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਖਿਲਾਫ ਕੇਸ ਦਰਜ਼ ਕੀਤਾ ਜਾਵੇਗਾ। ਡੀ.ਐਸ.ਪੀ. ਸਮਰਾਲਾ ਨੇ ਦੱਸਿਆ ਕਿ ਜੋ ਵੀ ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲਿਆਂ ਬਾਰੇ ਜਾਣਕਾਰੀ ਦੇਵੇਗਾ ਉਸ ਨੂੰ 1000 ਰੁਪਏ ਜਾਂ ਇਸ ਤੋਂ ਵੱਧ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਿੰਡ ਚਹਿਲਾ ਨੇੜੇ ਬੱਚੇ ਨਾਲ ਜੋ ਹਾਦਸਾ ਵਾਪਰਿਆ ਸੀ, ਇਸ ਤਰ੍ਹਾਂ ਦਾ ਹਾਦਸਾ ਕਿਸੇ ਨਾਲ ਵੀ ਵਾਪਰ ਸਕਦਾ ਹੈ ਅਤੇ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਕੁਝ ਦਿਨਾਂ ਬਾਅਦ ਬਸੰਤ ਪੰਚਮੀ ਦਾ ਤਿਉਹਾਰ ਆਉਣ ਵਾਲਾ ਹੈ ਅਤੇ ਇਸ ਦਿਨ ਪਤੰਗਬਾਜ਼ਾਂ ਵੱਲੋਂ ਪਤੰਗਬਾਜ਼ੀ ਕੀਤੀ ਜਾਵੇਗੀ, ਦੁਕਾਨਦਾਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪਤੰਗਾਂ ਅਤੇ ਡੋਰਾਂ ਵੀ ਵੇਚੀਆਂ ਜਾ ਰਹੀਆਂ ਹਨ। ਪਰ ਸ਼ਹਿਰ ਵਿੱਚ ਕਈ ਅਜਿਹੇ ਦੁਕਾਨਦਾਰ ਹਨ ਜੋ ਵੱਧ ਮੁਨਾਫਾ ਕਮਾਉਣ ਲਈ ਸਰਕਾਰ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਨੂੰ ਅੰਨ੍ਹੇਵਾਹ ਵੇਚ ਰਹੇ ਹਨ, ਜਦ ਕਿ ਉਹ ਇਹ ਵੀ ਜਾਣਦੇ ਹਨ ਕਿ ਇਹ ਡੋਰ ਬਹੁਤ ਖਤਰਨਾਕ ਅਤੇ ਜਾਨਲੇਵਾ ਹੈ। ਪਿਛਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਇਸ ਚਾਈਨਾ ਡੋਰ ਕਾਰਨ ਕਈ ਲੋਕ ਜ਼ਖਮੀ ਹੋ ਚੁੱਕੇ ਹਨ। ਚਾਈਨਾ ਡੋਰ ਨੂੰ ਲੈਕੇ ਪੁਲਿਸ ਨੇ ਸਖਤ ਰੁਖ ਅਖਤਿਆਰ ਕੀਤਾ ਹੈ। ਖੰਨਾ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਧਾਰਾ 307 ਤਹਿਤ ਮਾਮਲਾ ਦਰਜ਼ ਕਰ ਲਿਆ ਹੈ। ਡੀ.ਐਸ.ਪੀ. ਸਮਰਾਲਾ ਨੇ ਕਿਹਾ ਕਿ ਜੋ ਵੀ ਵਿਅਕਤੀ ਚਾਇਨਾ ਡੋਰ ਵੇਚਦਾ ਫੜਿਆ ਗਿਆ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਚਾਈਨਾ ਡੋਰ ਨਾਲ ਘਟਨਾ ਵਾਪਰਨ ਤੇ ਧਾਰਾ 307 ਦੇ ਤਹਿਤ ਮਾਮਲਾ ਵੀ ਦਰਜ਼ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ ਅਤੇ ਬੱਚਿਆਂ ਵੱਲੋਂ ਅਜਿਹਾ ਕਰਨ ਤੇ ਉਸਦੇ ਮਾਪਿਆਂ ਖਿਲਾਫ ਵੀ ਮਾਮਲਾ ਦਰਜ਼ ਕੀਤਾ ਜਾਵੇਗਾ


