ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਗਿਆ ਨਿਰੀਖਣ
- 75 Views
- kakkar.news
- January 24, 2023
- Punjab
· ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਗਿਆ ਨਿਰੀਖਣ
· ਕੈਬਨਿਟ ਮੰਤਰੀ ਪੰਜਾਬ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਕੌਮੀ ਝੰਡਾ
· ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ:-ਡਿਪਟੀ ਕਮਿਸ਼ਨਰ
ਫਾਜ਼ਿਲਕਾ 24 ਜਨਵਰੀ 2023 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਰਾਸ਼ਟਰੀ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਗਣਤੰਤਰ ਦਿਵਸ ਮੌਕੇ ਪ੍ਰਸ਼ਾਸਨਿਕ ਸੁਧਾਰ, ਜਲ ਸਰੋਤ ਤੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਕੌਮੀ ਝੰਡਾ ਲਹਿਰਾਉਣਗੇ। ਇਸ ਤੋਂ ਪਹਿਲਾ ਉਹ ਵੱਲੋਂ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਗਣਤੰਤਰ ਦਿਵਸ ਸਮਾਗਮ ਦੌਰਾਨ ਡੀ.ਐੱਸ.ਪੀ. ਸ੍ਰੀ.ਅਤੁਲ ਸੋਨੀ ਦੀ ਅਗਵਾਈ ਹੇਠ ਪੰਜਾਬ ਪੁਲਿਸ ਜਵਾਨ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫ਼ੌਜ ਦੇ ਬੈਂਡ ਦੀ ਪੇਸ਼ਕਾਰੀ ਕੀਤੀ ਕੀਤੀ ਜਾਵੇਗੀ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ, ਪੰਜਾਬ ਦੇ ਲੋਕ ਨਾਚ ਗਿੱਧਾ ਤੇ ਭੰਗੜਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਮਨਦੀਪ ਕੌਰ, ਐੱਸ.ਡੀ.ਐੱਮ ਨਿਕਾਸ ਖੀਂਚੜ, ਡਿਪਟੀ ਡੀ.ਈ.ਓ ਪੰਕਜ ਅੰਗੀ ਤੇ ਅੰਜੂ ਸੇਠੀ ਅਤੇ ਸਿੱਖਿਆ ਵਿਭਾਗ ਤੋਂ ਸਤਿੰਦਰ ਬੱਤਰਾ, ਰਜਿੰਦਰ ਵਿਖੋਣਾ, ਗੁਰਛਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024