ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਦਾ ਮੌਕਾ
- 110 Views
- kakkar.news
- January 24, 2023
- Punjab
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਦਾ ਮੌਕਾ
ਫਾਜਿਲਕਾ 24 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਆਉਣ ਵਾਲੀਆਂ ਭਰਤੀਆਂ ਰੈਲੀਆਂ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀ-ਟ੍ਰੇਨਿੰਗ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਫਾਜਿਲਕਾ, ਫਿਰੋਜ਼ਪਰ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਹ ਯੁਵਕ 1 ਫਰਵਰੀ 2023 ਤੱਕ ਸੋਮਵਾਰ ਤੋਂ ਸੁੱ਼ਕਰਵਾਰ ਤੱਕ ਸਵੇਰੇ 9 ਵਜੇ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਪਹੁੰਚ ਕਰਨ।
ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਦਸਤਾਵੇਜ਼ ਜਿਵੇ ਕਿ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ ਨੂੰ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਉਨ੍ਹਾ ਕਿਹਾ ਕਿ ਵਧੇਰੇ ਜਾਣਕਾਰੀ ਲਈ 94638-31615, 83601-63527 ਅਤੇ 94639-03533 ਤੇ ਸੰਪਰਕ ਕੀਤਾ ਜਾ ਸਕਦਾ ਹੈ।



- October 15, 2025