ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ
- 138 Views
- kakkar.news
- January 24, 2023
- Punjab
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ
ਫਿਰੋਜ਼ਪੁਰ, 24 ਜਨਵਰੀ 2023 (ਸੁਭਾਸ਼ ਕੱਕੜ)
26 ਜਨਵਰੀ 2023 ਨੂੰ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਿਰੋਜ਼ਪੁਰ ਵਿਖੇ ਹੋਵੇਗਾ ਅਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ। ਇਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਈ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਕੰਵਰਦੀਪ ਕੌਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਵੇਰੇ 10:00 ਵਜੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇਸ਼ ਭਗਤੀ ਨੂੰ ਸਮਰਪਿਤ ਪੇਸ਼ਕਾਰੀਆਂ ਤੋਂ ਇਲਾਵਾ ਪੰਜਾਬ ਦਾ ਮਾਰਸ਼ਲ ਆਰਟ ਗੱਤਕਾ, ਭੰਗੜਾ ਗਿੱਧਾ ਆਦਿ ਸਭਿਆਚਾਰਕ ਪ੍ਰੋਗਰਾਮ, ਪੀਟੀ ਸ਼ੋਅ ਆਦਿ ਕਰਵਾਏ ਜਾਣਗੇ ਅਤੇ ਗਣਤੰਤਰ ਦਿਵਸ ਦਾ ਸਮਾਗਮ ਪੂਰੇ ਉਤਸ਼ਾਹ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਅਤੇ ਹੋਰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ 25 ਜਨਵਰੀ ਦੀ ਸ਼ਾਮ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਭੇਟ ਕਰਨਗੇ ਅਤੇ ਰੋਸ਼ਨੀ ਤੇ ਆਵਾਜ਼ ਪ੍ਰੋਗਰਾਮ ਵੇਖਣਗੇ। ਉਹ ਹਿੰਦ-ਪਾਕਿ ਸਰਹੱਦ ‘ਤੇ ਹੁੰਦੀ ਰੀਟਰੀਟ ਸਰਮਨੀ ਵੀ ਵੇਖਣਗੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਐਸ.ਡੀ.ਐਮ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਐਸ.ਪੀ. ਜੀ.ਐਸ.ਚੀਮਾ, ਸ੍ਰੀ ਅਭਿਸ਼ੇਕ ਸ਼ਰਮਾ ਪੀ.ਸੀ.ਐਸ. ਤੋਂ ਇਲਾਵਾ ਸਿੱਖਿਆ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026