ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਮਿਲੇਗੀ 3 ਮਹੀਨੇ ਦੀ ਛੂਟ
- 95 Views
- kakkar.news
- January 24, 2023
- Punjab
ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਮਿਲੇਗੀ 3 ਮਹੀਨੇ ਦੀ ਛੂਟ
ਚੰਡੀਗੜ੍ਹ, 24 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਗਣਤੰਤਰ ਦਿਵਸ ਦੇ ਮੌਕੇ ‘ਤੇ ਹਰਿਆਣਾ ਸਰਕਾਰ ਨੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੂਟ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਮਰ ਕੈਦ, 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧੀਆਂ ਨੂੰ 90 ਦਿਨ ਅਤੇ ਪੰਜ ਤੋਂ ਵੱਧ ਅਤੇ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਕੈਦ ਦੀ ਸਜ਼ਾ ਭੁਗਤ ਚੁੱਕੇ ਅਪਰਾਧੀਆਂ ਨੂੰ ਸਾਲ 60 ਦਿਨਾਂ ਦੀ ਛੂਟ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਤੋਂ ਘੱਟ ਸਜ਼ਾ ਹੋਈ ਹੈ, ਉਨ੍ਹਾਂ ਨੂੰ 30 ਦਿਨਾਂ ਦੀ ਰਿਆਇਤੀ ਮਿਆਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਯਾਨੀ 26 ਜਨਵਰੀ, 2023 ‘ਤੇ ਇਹ ਛੂਟ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਵੀ ਦਿੱਤੀ ਜਾਵੇਗੀ ਜੋ ਜੇਲ੍ਹ ਤੋਂ ਪੈਰੋਲ ਅਤੇ ਫਰਲੋ ‘ਤੇ ਹਨ, ਬਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ ‘ਤੇ ਸਬੰਧਤ ਜੇਲ ‘ਚ ਆਤਮ ਸਮਰਪਣ ਕਰ ਦੇਣ ਤਾਂ ਉਸ ਸਥਿਤੀ ‘ਚ ਇਹ ਛੂਟ ਦਿੱਤੀ ਜਾਵੇਗੀ। ਬਾਕੀ ਕੈਦ ਦੇ ਸਮੇਂ ਲਈ ਦਿੱਤੀ ਜਾਵੇਗੀ ਛੂਟ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024