ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋ ’ਤੇ ਪਾਬੰਦੀ
- 132 Views
- kakkar.news
- January 25, 2023
- Punjab
ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋ ’ਤੇ ਪਾਬੰਦੀ
ਫਾਜ਼ਿਲਕਾ, 25 ਜਨਵਰੀ 2023 (ਅਨੁਜ ਕੱਕੜ ਟੀਨੂੰ)
ਜ਼ਿਲਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲਾ ਫਾਜ਼ਿਲਕਾ ’ਚ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21 ਫਰਵਰੀ 2023 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਫਾਜਿਲਕਾ ਦੀ ਹਦੂਦ ਅੰਦਰ ਮਿਲਟਰੀ ਸਟੇਸ਼ਨ, ਬੀ.ਐਸ.ਐਫ ਦੇ ਆਸ-ਪਾਸ ਵਿਆਹ ਸ਼ਾਦੀ/ ਹੋਰ ਸਮਾਗਮਾਂ ਦੌਰਾਨ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋਂ ਕੀਤੀ ਜਾਂਦੀ ਹੈ।ਜਿਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਹੋਣ ਦਾ ਖਦਸ਼ਾ ਰਹਿੰਦਾ ਹੈ।
ਜ਼ਿਲਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਹੈ ਕਿ ਡਰੋਨ ਕੈਮਰੇ ਉਡਾਉਣਾ ‘‘ਆਪਰੇਸ਼ਨ ਆਫ ਸਿਵਲ ਰੀਮੋਟੀਲੀ ਪਾਇਲਟਿਡ ਏਅਰ ਕਰਾਫਟ’’ ਬਾਰੇ ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਦੀ ਨੀਤੀ ਦੀ ਵੀ ਉਲੰਘਨਾ ਹੈ। ਇਸ ਲਈ ਉਕਤ ਹਾਲਾਤ ਨੂੰ ਮੁੱਖ ਰੱਖਦਿਆਂ ਅਤੇ ਜ਼ਿਲਾ ਫਾਜ਼ਿਲਕਾ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣਾ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026