ਕਮਿਸ਼ਨਰ ਮੰਡਲ ਫਿਰੋਜ਼ਪੁਰ ਨੇ ਦਫ਼ਤਰ ਦੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦਾ ਦਿਵਾਇਆ ਪ੍ਰਣ
- 122 Views
- kakkar.news
- January 25, 2023
- Punjab
ਕਮਿਸ਼ਨਰ ਮੰਡਲ ਫਿਰੋਜ਼ਪੁਰ ਨੇ ਦਫ਼ਤਰ ਦੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦਾ ਦਿਵਾਇਆ ਪ੍ਰਣ
ਫ਼ਿਰੋਜ਼ਪੁਰ 25 ਜਨਵਰੀ 2023 (ਸੁਭਾਸ਼ ਕੱਕੜ)
ਕਮਿਸ਼ਨਰ ਮੰਡਲ ਫਿਰੋਜ਼ਪੁਰ ਸ੍ਰੀ ਦਲਜੀਤ ਸਿੰਘ ਮਾਂਗਟ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਆਪਣੇ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦਾ ਪ੍ਰਣ ਦਿਵਾਇਆ।
ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਸਮੂਹ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਭਾਰਤ ਵਿੱਚ ਹਰੇਕ 18 ਸਾਲ ਦੇ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਤੇ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ । ਉਨ੍ਹਾਂ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਵਰਤੋਂ ਕਰਨ ਤੇ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੁਨਹਿਰੇ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਨਜ਼ਦੀਕੀਆਂ ਦੀ ਵੋਟ ਬਣਾਉਣ ਤੋਂ ਇਲਾਵਾ ਇਸ ਦੇ ਸਹੀ ਇਸਤੇਮਾਲ ਸਬੰਧੀ ਖ਼ੁਦ ਵੀ ਜਾਗਰੂਕ ਹੋਣ ਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।
ਇਸ ਮੌਕੇ ਸੁਪਰਡੈਂਟ ਸ੍ਰੀ ਮਨਮੋਹਨਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ, ਵਿਕਰਾਂਤ ਖੁਰਾਣਾ ਤੋਂ ਇਲਾਵਾ ਦਫ਼ਤਰ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026