ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, 5 ਫ਼ੋਨ ਹੋਏ ਬਰਾਮਦ
- 99 Views
- kakkar.news
- January 27, 2023
- Punjab
ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, 5 ਫ਼ੋਨ ਹੋਏ ਬਰਾਮਦ
ਫਿਰੋਜ਼ਪੁਰ 27 ਜਨਵਰੀ 2023 (ਸੁਭਾਸ਼ ਕੱਕੜ)
ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰਡੈਂਟ ਗੁਰਨਾਮ ਲਾਲ ਦੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਸ਼ਾਸਨ ਨੇ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਨਵੇਂ ਸੁਪਰਡੈਂਟ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅੱਜ ਵੀ ਤਲਾਸ਼ੀ ਦੌਰਾਨ ਮੁਲਾਜ਼ਮਾਂ ਨੇ ਜੇਲ੍ਹ ਵਿੱਚੋਂ 5 ਹੋਰ ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਅਤੇ ਦੋ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜੰਗ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਅਤੇ ਨਿਰਮਲ ਸਿੰਘ ਵੱਲੋਂ ਪੁਲੀਸ ਨੂੰ ਭੇਜੇ ਦੋ ਵੱਖ-ਵੱਖ ਪੱਤਰਾਂ ਵਿੱਚ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਪੁਰਾਣੀ ਬੈਰਕ ਨੰਬਰ 7 ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ 2 ਸਿਮ ਕਾਰਡ ਅਤੇ ਇੱਕ ਸੈਮਸੰਗ ਕੀਪੈਡ ਮੋਬਾਈਲ ਅਤੇ ਇੱਕ ਬਿਨਾਂ ਸਿਮ ਕਾਰਡ ਦੇ ਲਾਵਾਰਿਸ ਹਾਲਤ ‘ਚ ਫੋਨ ਬਰਾਮਦ ਹੋਇਆ।ਇਸ ਤੋਂ ਇਲਾਵਾ ਜੇਲ੍ਹ ਸਟਾਫ਼ ਨੇ ਬਲਾਕ ਨੰਬਰ 1/3 ਦੀ ਤਲਾਸ਼ੀ ਲਈ ਤਾਂ ਜੇਲ ਚ ਬੰਦ ਹਵਾਲਾਤੀ ਗੁਰਚਰਨ ਸਿੰਘ ਕੋਲੋਂ ਵੀ.ਆਈ. ਸਿਮ ਕਾਰਡ ਦੇ ਨਾਲ ਅਤੇ ਬਲਾਕ ਨੰ.2/4 ਦੀ ਤਲਾਸ਼ੀ ਲੈਣ ‘ਤੇ ਜਗਜੀਤ ਸਿੰਘ ਕੋਲੋਂ ਸਿਮ ਕਾਰਡ ਦੇ ਨਾਲ ਕੀਪੈਡ ਮੋਬਾਈਲ ਬਰਾਮਦ ਹੋਇਆ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024