ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰਾਂ ਸਮੇਤ 2 ਨਸ਼ਾ ਤਸਕਰ ਕਾਬੂ
- 123 Views
- kakkar.news
- January 27, 2023
- Crime Punjab
ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰਾਂ ਸਮੇਤ 2 ਨਸ਼ਾ ਤਸਕਰ ਕਾਬੂ
ਲੁਧਿਆਣਾ 27 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਲੁਧਿਆਣਾ ਸੀ.ਆਈ.ਏ ਸੂਚਨਾ ਦੇ ਆਧਾਰ ‘ਤੇ ਟੀਮ ਨੇ ਸ਼ਿਮਲਾਪੁਰੀ ‘ਚ ਰੋਮੀ ਨਾਮਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਨਸ਼ਾ ਤਸਕਰ ਰੋਮੀ ਕੋਲੋਂ 3 ਪਿਸਤੌਲ ਬਰਾਮਦ ਕੀਤੇ ਹਨ, ਜਦਕਿ ਉਸ ਦੇ ਸਾਥੀ ਨੂੰ ਵੀ ਇਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ 7 ਲੱਖ 70 ਹਜ਼ਾਰ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਪੁੱਛਗਿੱਛ ਕਰਨ ਉਪਰੰਤ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਉਨ੍ਹਾਂ ਦੱਸਿਆ ਕਿ ਦੋ ਨਸ਼ਾ ਤਸਕਰਾਂ ਨੂੰ 7 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 4 ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।


