Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ —ਜਗਦੀਪ ਕੰਬੋਜ਼ ਗੋਲਡੀ
- 141 Views
- kakkar.news
- January 27, 2023
- Punjab
—ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ —ਜਗਦੀਪ ਕੰਬੋਜ਼ ਗੋਲਡੀ
—ਕਿਹਾ, ਰਾਜ ਅੰਦਰ ਪਹਿਲਾ ਤੋਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ’ਚ ਕਰੀਬ 10 ਲੱਖ ਤੋਂ ਵਧੇਰੇ ਲੋਕਾਂ ਨੇ ਕਰਵਾਇਆ ਇਲਾਜ
—ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਡਿਪਟੀ ਕਮਿਸ਼ਨਰ
ਫਾਜਿ਼ਲਕਾ, 27 ਜਨਵਰੀ 2023 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਹਲਕੇ ਦੇ ਪਿੰਡ ਟਾਹਲੀਵਾਲਾ ਬੋਦਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਵੀ ਹਾਜਰ ਸਨ।
ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਇਸ ਮੌਕੇ ਕਿਹਾ ਕਿ ਇਕ ਸਾਲ ਤੋਂ ਘੱਟ ਸਮੇਂ ਅੰਦਰ ਸੈਂਕੜੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਅਤਿ ਆਧੁਨਿਕ ਤਰੀਕੇ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਮਰੀਜ਼ਾਂ ਦਾ ਸਾਰਾ ਰਿਕਾਰਡ ਆਨਲਾਈਨ ਪੋਰਟਲ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਵਿਚ ਇਲਾਜ, ਦਵਾਈਆਂ ਅਤੇ ਟੈਸਟ ਬਿਲਕੁਲ ਮੁਫਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰ ਪਹਿਲਾ ਤੋਂ 100 ਆਮ ਆਦਮੀ ਕਲੀਨਿਕ ਚਲ ਰਹੇ ਹਨ ਅਤੇ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਗਏ ਹਨ, ਜਿਸ ਨਾਲ ਇੰਨ੍ਹਾਂ ਦੀ ਗਿਣਤੀ ਹੁਣ ਸੂਬੇ ਅੰਦਰ 500 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਕਰੀਬ 10 ਲੱਖ ਤੋਂ ਵਧੇਰੇ ਲੋਕ ਲਾਭ ਲੈ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਵਿਚ ਦੋ ਸਕੂਲ ਆਫ ਐਮੀਂਨੈਂਸ ਵੀ ਬਣਾਏ ਗਏ ਹਨ ਜਦ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਤੇ ਪਿੰਡ ਵਿਚ ਸੇਵਾ ਕੇਂਦਰ ਸ਼ੁਰੂ ਕਰਵਾ ਦਿੱਤਾ ਗਿਆ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਹਿਲਾਂ ਤੋਂ 2 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 21 ਹੋਰ ਆਮ ਆਦਮੀ ਕਲੀਨਿਕ ਅੱਜ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਚੰਗੀਆਂ ਇਲਾਜ ਸਹੁਲਤਾਂ ਮਿਲਣਗੀਆਂ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ ਨਸਿ਼ਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦਾ ਪਿੰਡ ਪੁੱਜਣ ਤੇ ਸ: ਮਨਜਿੰਦਰ ਸਿੰਘ ਸਾਜਨ ਖੇੜਾ ਨੇ ਸਵਾਗਤ ਕੀਤਾ।

ਵੀਡੀਓ ਕਾਨਫਰਸਿੰਗ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਮਗਾਮ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਵੀ ਸ਼ਾਮਿਲ ਹੋਏ।
ਇਸ ਮੌਕੇ ਡਾ: ਪੰਕਜ ਚੋਹਾਨ, ਡਾ: ਮੇਜਰ ਮਨਦੀਪ, ਡਾ: ਸਾਇਨਾ ਕਟਾਰੀਆ, ਬਲਾਕ ਐਜ਼ੁਕੇਟਰ ਸ੍ਰੀ ਦਿਵੇਸ ਕੁਮਾਰ, ਸ੍ਰੀ ਸੁਖਵਿੰਦਰ ਕੰਬੋਜ਼ ਆਦਿ ਵੀ ਹਾਜਰ ਸਨ।

Categories

Recent Posts

- October 15, 2025