ਫਿਰੋਜ਼ਪੁਰ ਦੀ ਪੁਲਸ ਨੇ ਜੂਆ ਖੇਡਦੇ ਗਿਰੋਹ ਦੇ 7 ਮੈਂਬਰਾਂ ਨੂੰ 2 ਲੱਖ 14 ਹਜ਼ਾਰ ਰੁਪਏ ਜੂਆ ਰਾਸ਼ੀ ਨਾਲ ਕੀਤਾ ਕਾਬੂ
- 146 Views
- kakkar.news
- January 28, 2023
- Punjab
ਫਿਰੋਜ਼ਪੁਰ ਦੀ ਪੁਲਸ ਨੇ ਜੂਆ ਖੇਡਦੇ ਗਿਰੋਹ ਦੇ 7 ਮੈਂਬਰਾਂ ਨੂੰ 2 ਲੱਖ 14 ਹਜ਼ਾਰ ਰੁਪਏ ਜੂਆ ਰਾਸ਼ੀ ਨਾਲ ਕੀਤਾ ਕਾਬੂ
ਫਿਰੋਜ਼ਪੁਰ 28 ਜਨਵਰੀ 2023 (ਸੁਭਾਸ਼ ਕੱਕੜ)
ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਅਗਵਾਈ ’ਚ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਜੂਆ ਖੇਡਦੇ ਗਿਰੋਹ ਦੇ 7 ਮੈਂਬਰਾਂ ਨੂੰ 2 ਲੱਖ 14 ਹਜ਼ਾਰ ਰੁਪਏ ਜੂਆ ਰਾਸ਼ੀ ਨਾਲ ਕਾਬੂ ਕੀਤਾ, ਜਦਕਿ 2 ਵਿਅਕਤੀ ਫ਼ਰਾਰ ਹੋ ਗਏ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦਫ਼ਤਰ ਫਿਰੋਜ਼ਪੁਰ ਦੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸੀ. ਆਈ. ਏ, ਸਟਾਫ਼ ਫਿਰੋਜ਼ਪੁਰ ਦੀ ਪੁਲਸ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਥਾਣਾ ਮੱਲਾਂਵਾਲਾ ਦੇ ਖੇਤਰ ’ਚ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਤਾਸ਼ ਦੇ ਪੱਤਿਆਂ ਤੇ ਪੈਸਿਆਂ ਨਾਲ ਜੂਆ ਖੇਡ ਰਹੇ ਹਨ । ਪੁਲਿਸ ਪਾਰਟੀ ਨੇ ਉਕਤ ਜਗ੍ਹਾ ’ਤੇ ਰੇਡ ਕਰਦਿਆਂ ਗੁਲਸ਼ਨ ਕੁਮਾਰ, ਵਰੁਣ ਦੀਪ ਉਰਫ ਵਿੱਕੀ, ਜਗਤਾਰ ਸਿੰਘ ਉਰਫ ਤਾਰੀ, ਸੌਰਵ, ਦੀਪਕ ਸਿੰਘ ਉਰਫ ਦੀਪੂ, ਤਰਸੇਮ ਲਾਲ ਅਤੇ ਅਜੇ ਕੁਮਾਰ ਸੋਨੂੰ ਨੂੰ ਕਾਬੂ ਕੀਤਾ, ਜਦਕਿ ਕਿਰਨਦੀਪ ਸਿੰਘ ਅਤੇ ਸ਼ਾਮ ਉਰਫ ਸ਼ਾਮਾ ਉਥੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਰਾਜੇਸ਼ ਕੁਮਾਰ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਫੜੇ ਗਏ ਵਿਅਕਤੀਆਂ ਪਾਸੋਂ 2 ਲੱਖ 14 ਹਜ਼ਾਰ ਰੁਪਏ ਦੀ ਜੂਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ ਅਤੇ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿੱਚ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026