ਪੰਜਾਬ ਪੁਲਸ ਨੇ ਇਕ ਵਿਅਕਤੀ ਨੂੰ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
- 92 Views
- kakkar.news
- January 30, 2023
- Punjab
ਪੰਜਾਬ ਪੁਲਸ ਨੇ ਇਕ ਵਿਅਕਤੀ ਨੂੰ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
ਚੰਡੀਗੜ੍ਹ 30 ਜਨਵਰੀ 2023 (ਸਿਟੀਜ਼ਨ ਵੋਇਸ)
ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕ ਖਿਲਾਫ ਇਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਸ ਨੇ ਇਕ ਵਿਅਕਤੀ ਨੂੰ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਲੋਪੋਕੇ ਨੇੜਲੇ ਪਿੰਡ ਕੱਕੜ ਦੇ ਵਾਸੀ ਰਸ਼ਪਾਲ ਸਿੰਘ ਉਰਫ਼ ਪਾਲਾ ਵਜੋਂ ਹੋਈ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਰਛਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ,ਲੋਪੋਕੇ ਵਜੋਂ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਦੀਆਂ ਟੀਮਾਂ ਨੇ ਲੋਪੋਕੇ ਨੇੜੇ ਪਿੰਡ ਠੱਠਾ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਲੈ ਕੇ ਨਸ਼ੇ ਦੀ ਖੇਪ ਖਰੀਦਦਾਰ ਤੱਕ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।
ਏ.ਆਈ.ਜੀ. ਸੀ.ਆਈ. ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਵਾਲੇ ਅਤੇ ਪੈਸੇ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਦਰ ਦੇ ਐਸ.ਐਸ.ਓ.ਸੀ. ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫ.ਆਈ.ਆਰ. ਦਰਜ ਕੀਤਾ ਗਿਆ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024