ਮਿਸ਼ਨ ਅਬਾਦ 30 ਤਹਿਤ ਮੋਜਮ ਅਤੇ ਮੁਹਾਰ ਖੀਵਾ ਵਿਖੇ 31 ਜਨਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿਚ ਲੋਕਾਂ ਨੂੰ ਪਹੁੰਚਣ ਦੀ ਅਪੀਲ
- 109 Views
- kakkar.news
- January 30, 2023
- Punjab
ਮਿਸ਼ਨ ਅਬਾਦ 30 ਤਹਿਤ ਮੋਜਮ ਅਤੇ ਮੁਹਾਰ ਖੀਵਾ ਵਿਖੇ 31 ਜਨਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿਚ ਲੋਕਾਂ ਨੂੰ ਪਹੁੰਚਣ ਦੀ ਅਪੀਲ
ਫਾਜਿ਼ਲਕਾ 30 ਜਨਵਰੀ2023 (ਅਨੁਜ ਕੱਕੜ ਟੀਨੂੰ)
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਮਿਸ਼ਨ ਅਬਾਦ 30 ਤਹਿਤ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਮੁਹਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ 31 ਜਨਵਰੀ 2023 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਹਾਈ ਸਕੂਲ ਮੋਜਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ ਵਿਖੇ ਵਿਸ਼ੇਸ਼ ਕੈਂਪ ਲੱਗਣਗੇ। ਇੰਨ੍ਹਾਂ ਕੈਂਪਾਂ ਵਿਚ ਵੱਖ-ਵੱਖ ਸਰਟੀਫਿਕੇਟਾਂ ਦੀ ਸੁਵਿਧਾਵਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਫੌਜ਼/ਪੁਲਿਸ ਵਿਚ ਭਰਤੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।



- October 15, 2025