ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇੱਕ ਵਿਅਕਤੀ ਪੈਸੇ ਵਸੂਲਣ ਦੇ ਦੋਸ਼ ਵਿੱਚ ਗ੍ਰਿਫਤਾਰ
- kakkar.news
- January 31, 2023
- Punjab
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇੱਕ ਵਿਅਕਤੀ ਪੈਸੇ ਵਸੂਲਣ ਦੇ ਦੋਸ਼ ਵਿੱਚ ਗ੍ਰਿਫਤਾਰ
ਮੋਹਾਲੀ, 31 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਵਿਜੀਲੈਂਸ ਬਿਊਰੋ ਪੰਜਾਬ ਨੇ ਇੱਕ ਵਿਅਕਤੀ ਲਾਲ ਚੰਦ ਬਾਂਸਲ ਵਾਸੀ ਖਰੜ ਨੂੰ ਬਲਦੇਵ ਰਾਜ ਵਰਮਾ, ਮਿਉਂਸਪਲ ਇੰਜੀਨੀਅਰ ਪਟਿਆਲਾ ਤੋਂ ਪੈਸੇ ਵਸੂਲਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ। ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਬਲਦੇਵ ਰਾਜ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਉਸਨੂੰ ਬਿਊਰੋ ਕੋਲ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਿਹਾ ਹੈ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 419, 420, 384 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਦੇ ਘਰ ਦੀ ਤਲਾਸ਼ੀ ਲਈ ਅਤੇ 70 ਦੇ ਕਰੀਬ ਫਾਈਲਾਂ, ਵੱਖ-ਵੱਖ ਦਸਤਾਵੇਜ਼ਾਂ ਅਤੇ ਇੱਕ ਲੈਪਟਾਪ ਤੋਂ ਇਲਾਵਾ ਇੱਕ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ, ਜਿਸ ਵਿੱਚ ਵੱਖ-ਵੱਖ ਸਰਕਾਰੀ ਅਧਿਕਾਰੀਆਂ ਵਿਰੁੱਧ ਦਰਜ ਸ਼ਿਕਾਇਤਾਂ ਸਬੰਧੀ ਸਾਫਟ ਫਾਈਲਾਂ ਹਨ। ਉਸ ‘ਤੇ ਪਹਿਲਾਂ ਵੀ ਪੁਲਿਸ ਨੇ ਧੋਖਾਧੜੀ ਦੇ ਦੋ ਵੱਖ-ਵੱਖ ਕੇਸ ਦਰਜ ਕੀਤੇ ਸਨ। ਮੁਲਜ਼ਮ ਪੇਸ਼ੇ ਤੋਂ ਆਈਟੀਆਈ ਐਕਟੀਵਿਟਸ ਦੱਸਿਆ ਜਾ ਰਿਹਾ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026