ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗ ਪ੍ਰਦਾਨ ਕਰਨ ਲਈ 6 ਫਰਵਰੀ ਤੋਂ 11 ਫਰਵਰੀ 2023 ਤੱਕ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
- 95 Views
- kakkar.news
- February 2, 2023
- Punjab
ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗ ਪ੍ਰਦਾਨ ਕਰਨ ਲਈ 6 ਫਰਵਰੀ ਤੋਂ 11 ਫਰਵਰੀ 2023 ਤੱਕ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
ਫਾਜ਼ਿਲਕਾ, 2 ਫਰਵਰੀ 2023 (ਅਨੁਜ ਕੱਕੜ ਟੀਨੂੰ)
ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਦੀਆਂ ਹਦਾਇਤਾਂ *ਤੇ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਡਾ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗਾਂ ਦੀ ਵੰਡ ਕਰਨ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮਿਤੀਆਂ ਨੂੰ ਵੱਖ – ਵੱਖ ਥਾਵਾਂ *ਤੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 6 ਫਰਵਰੀ 2023 ਨੂੰ ਸਿਵਲ ਹਸਪਤਾਲ ਜਲਾਲਾਬਾਦ, 7 ਫਰਵਰੀ 2023 ਨੂੰ ਸਿਵਲ ਹਸਪਤਾਲ ਫਾਜਿਲਕਾ, 8 ਫਰਵਰੀ 2023 ਨੂੰ ਸਿਵਲ ਹਸਪਤਾਲ ਅਬੋਹਰ, 9 ਫਰਵਰੀ 2023 ਨੂੰ ਸੀ.ਐਸ.ਸੀ. ਖੂਈ ਖੇੜ੍ਹਾ (ਬਲਾਕ ਖੂਈਆ ਸਰਵਰ), 10 ਫਰਵਰੀ 2023 ਨੂੰ ਸੀ.ਐਚ.ਸੀ. ਡੱਬਵਾਲਾ ਕਲਾਂ ਅਤੇ 11 ਫਰਵਰੀ 2023 ਨੂੰ ਪੀ.ਐਚ.ਸੀ. ਮੌਜਗੜ੍ਹ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਬਨਾਵਟੀ ਅੰਗ ਮੁਹਈਆ ਕਰਵਾਉਣ ਲਈ ਅਲਿਮਕੋ ਵੱਲੋਂ ਇਹ ਕੈਂਪ ਲਗਾਇਆ ਜਾਵੇਗਾ। ਪਹਿਲੇ ਫੇਜ ਵਿੱਚ ਦਿਵਿਆਂਗ ਵਿਅਕਤੀਆਂ ਦੀ ਅਸੈਸਮੈਂਟ ਕੀਤੀ ਜਾਵੇਗੀ ਅਤੇ ਦੂਜੇ ਫੇਜ ਵਿੱਚ ਉਹਨਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਦਾ ਲਾਭ ਉਠਾਉਣ ਲਈ ਆਪਣੀ ਰਜਿਸਟਰੇਸ਼ਨ ਸੇਵਾ ਕੇਂਦਰਾਂ ਵਿੱਚ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਦੀ ਰਜਿਸਟਰੇਸ਼ਨ ਰਹਿ ਜਾਂਦੀ ਹੈ ਤਾਂ ਉਸ ਦਿਵਿਆਂਗ ਵਿਅਕਤੀ ਦੀ ਰਜਿਸਟਰੇਸ਼ਨ ਕੈਂਪ ਦੌਰਾਨ ਕੀਤੀ ਜਾਵੇਗੀ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024