ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ ਅਤੇ ਕਲੋਨੀਆਂ ਨੂੰ ਰੈਗੂਲਰਾਇਜੇਸ਼ਨ ਕਰਨ ਦੇ ਸਮੇਂ ਵਿੱਚ ਵਾਧੇ ਦਾ ਲੋਕ ਲੈਣ ਫਾਇਦਾ-ਵਧੀਕ ਡਿਪਟੀ ਕਮਿਸ਼ਨਰ
- 120 Views
- kakkar.news
- February 2, 2023
- Punjab
· ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ ਅਤੇ ਕਲੋਨੀਆਂ ਨੂੰ ਰੈਗੂਲਰਾਇਜੇਸ਼ਨ ਕਰਨ ਦੇ ਸਮੇਂ ਵਿੱਚ ਵਾਧੇ ਦਾ ਲੋਕ ਲੈਣ ਫਾਇਦਾ-ਵਧੀਕ ਡਿਪਟੀ ਕਮਿਸ਼ਨਰ
· ਕਿਹਾ, ਕੇਵਲ ਪਹਿਲਾਂ ਤੋਂ ਬਕਾਇਆ ਅਰਜ਼ੀਆਂ ਤੇ ਹੀ ਵਿਚਾਰ ਹੋਵੇਗਾ, ਕੋਈ ਵੀ ਨਵੀਂ ਅਰਜੀ ਨਹੀਂ ਲਈ ਜਾਵੇਗੀ
· ਕਲੋਨਾਈਜ਼ਰ ਆਪਣੀ ਬਕਾਇਆ ਫੀਸ ਅਤੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਪੰਜਾਬ ਸਰਕਾਰ ਦੁਆਰਾ ਪ੍ਰਦਾਨ ਕੀਤੇ ਜਾ ਰਹੇ ਮੌਕੇ ਦਾ ਲਾਭ ਉਠਾ ਸਕਦੇ ਹਨ
ਫਾਜ਼ਿਲਕਾ 2 ਫਰਵਰੀ 2023 (ਅਨੁਜ ਕੱਕੜ ਟੀਨੂੰ)
ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਮਨਦੀਪ ਕੌਰ ਨੇ ਦੱਸਿਆ ਕਿ ਜਿਹੜੇ ਕਲੋਨਾਈਜਰਾਂ ਨੇ ਆਪਣੀਆਂ ਕਲੋਨੀਆਂ ਰੈਗੂਲਰ ਕਰਵਾਉਣ ਹਿੱਤ ਦਰਖਾਸਤਾਂ ਦਿੱਤੀਆਂ ਸਨ, ਪਰ ਤਰੁੱਟੀਆ ਦੂਰ ਨਾ ਕਰਨ ਕਰਕੇ ਰੈਗੂਲਰਾਇਜ਼ ਨਹੀਂ ਹੋ ਸਕੀਆਂ। ਇਨ੍ਹਾਂ ਪੈਡਿੰਗ ਪਈਆਂ ਪ੍ਰਤੀਬੇਨਤੀਆਂ ਦੇ ਨਿਪਟਾਰੇ ਹਿੱਤ ਪੰਜਾਬ ਸਰਕਾਰ ਵੱਲੋਂ 6 ਮਹੀਨਿਆਂ ਦਾ ਸਮਾਂ ਮੁਕੱਰਰ ਕੀਤਾ ਗਿਆ ਹੈ। ਕਲੋਨਾਈਜ਼ਰ ਹੁਣ ਇਸ ਆਖਰੀ ਮੌਕੇ ਤਹਿਤ ਆਪਣੀ ਬਕਾਇਆ ਫੀਸ ਅਤੇ ਬਕਾਇਆ ਦਸਤਾਵੇਜ਼ ਜਮ੍ਹਾਂ ਕਰਵਾ ਕੇ ਪੰਜਾਬ ਸਰਕਾਰ ਦੁਆਰਾ ਪ੍ਰਦਾਨ ਕੀਤੇ ਮੌਕੇ ਦਾ ਲਾਭ ਉਠਾ ਸਕਦੇ ਹਨ।
ਡਾ. ਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਦੁਆਰਾ ਅਣ-ਅਧਿਕਾਰਤ ਪਲਾਟਾਂ/ਬਿਲਡਿੰਗਾਂ ਅਤੇ ਕਲੋਨੀਆਂ ਨੂੰ ਰੈਗੂਲਰਾਇਜੇਸ਼ਨ ਲਈ ਜਾਰੀ ਪਾਲਿਸੀਆਂ ਤਹਿਤ ਜਿਹੜੇ ਕਲੋਨੀਕਾਰਾਂ ਅਤੇ ਪਲਾਟ ਹੋਲਡਰਾਂ ਦੁਆਰਾ ਬੀ.ਡੀ.ਏ. ਬਠਿੰਡਾ ਵਿਖੇ ਅਪਲਾਈ ਕੀਤਾ ਗਿਆ ਸੀ, ਪ੍ਰੰਤੂ ਰੈਗੂਲਰਾਇਜ਼ ਨਹੀਂ ਹੋਈਆਂ। ਕੇਵਲ ੳਨ੍ਹਾਂ ਪੈਂਡਿੰਗ ਪ੍ਰਤੇਨਤੀਆਂ ਲਈ 6 ਮਹੀਨੇ ਦਾ ਸਮਾਂ ਮੁਕੱਰਰ ਹੋਇਆ ਹੈ ਤੇ ਹੁਣ ਕੋਈ ਨਵੀਂ ਅਰਜੀ ਨਹੀਂ ਲਈ ਜਾਵੇਗੀ ਅਤੇ ਸਿਰਫ਼ ਪਹਿਲਾਂ ਤੋਂ ਬਕਾਇਆ ਅਰਜ਼ੀਆਂ ਤੇ ਹੀ ਵਿਚਾਰ ਹੋਵੇਗਾ। ਉਨ੍ਹਾਂ ਨੇ ਅਜਿਹੇ ਪੈਂਡਿੰਗ ਕੇਸਾਂ ਨਾਲ ਸਬੰਧਤ ਕਲੋਨਾਈਜ਼ਰਾਂ/ਪਲਾਟ ਹੋਲਡਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਬਿਨਾਂ ਕਿਸੇ ਹੋਰ ਦੇਰੀ ਤੋਂ ਸਰਕਾਰ ਵੱਲੋਂ ਦਿੱਤੇ ਗਏ ਮੌਕੇ ਦੇ ਲਾਭ ਉਠਾਉਣ ਅਤੇ ਆਪਣੀ ਬਣਦੀ ਫੀਸ ਜਾਂ ਲੋੜੀਂਦੇ ਦਸਤਾਵੇਜ਼ ਸਬੰਧਤ ਮਹਿਕਮੇ ਕੋਲ ਜਮ੍ਹਾਂ ਕਰਵਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਅਜਿਹੀਆਂ ਅਰਜ਼ੀਆਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ਤੇ ਹੋਵੇਗਾ। ਡਾਇਰੈਕਟਰ ਨਗਰ ਅਤੇ ਗਰਾਮ ਯੋਜਨਾਬੰਦੀ ਵਿਭਾਗ ਪੰਜਾਬ, ਐਸ.ਏ.ਐਸ ਨਗਰ ਵੱਲੋਂ ਜਾਰੀ ਪੱਤਰ ਨੰ: 1781-1851 ਮਿਤੀ 14 ਨਵੰਬਰ 2022 ਰਾਹੀਂ ਮਿਲੇ ਨਿਰਦੇਸ਼ਾਂ ਤਹਿਤ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਕਲੋਨਾਈਜ਼ਰ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਦੇ ਇੱਛੁਕ ਹਨ ਤਾਂ ਉਹ ਮਿਤੀ 14 ਨਵੰਬਰ 2022 ਤੋਂ 6 ਮਹੀਨਿਆਂ ਦੇ ਅੰਦਰ ਅੰਦਰ ਆਪਣੀ ਕਲੋਨੀ ਨੂੰ ਰੈਗੂਲਰਾਈਜ਼ ਕਰਵਾ ਸਕਦੇ ਹਨ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਐਕਟ ਵਿੱਚ ਦਰਜ ਉਪਬੰਧਾ ਦੀ ਪਾਲਣਾ ਅਧੀਨ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੰਮਕਾਜ ਵਾਲੇ ਦਿਨ ਡੀ.ਟੀ.ਪੀ. ਦਫ਼ਤਰ ਫਾਜਿਲਕਾ (ਪਲਾਨਿੰਗ ਐਂਡ ਰੈਗੂਲੇਟਰੀ) ਗਰਾਊਂਡ ਫਲੌਰ ਕਮਰਾ ਨੰ: 104 ਸੀ-ਬਲਾਕ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਸੰਪਰਕ ਕਰਕੇ ਹੋਰ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026