Trending Now
#ਫਿਰੋਜ਼ਪੁਰ ਵਿੱਚ ਭਾਜਪਾ ਨੇ ਨਸ਼ਿਆਂ ਦੇ ਮੁੱਦੇ ਅਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਰਾਜਪਾਲ ਦੇ ਨਾਮ ਏਡੀਸੀ ਨੂੰ ਸੌਂਪਿਆ ਮੰਗ ਪੱਤਰ
#ਨਿਰਭਓ ਨਿਰਵੈਰ ਸੇਵਾ ਸੁਸਾਇਟੀ ਵੱਲੋਂ ਕੁੱਲਗੜ੍ਹੀ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
#ਗੁਰੂ ਕੀ ਰਸੋਈ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ, ਲੱਖਾਂ ਰੁਪਏ ਦੇ ਇਨਾਮ ਜਿੱਤੇ
#ਫੰਡਾਂ ਦੀ ਘਾਟ ਕਾਰਨ ਖੇਡਾਂ ਨਾ ਕਰਵਾਉਣ ਅਤੇ ਬਕਾਇਆ ਰਾਸ਼ੀ ਨਾ ਮਿਲਣ ’ਤੇ ਮਿਡ-ਡੇ-ਮੀਲ ਬੰਦ ਕਰਨ ਦਾ ਐਲਾਨ
#ਪੰਜਾਬ ਗੌਰਮੈਂਟ ਪੈਨਸ਼ਨਰਜ਼ ਅਸੋਸ਼ੀਏਸ਼ਨ ਵੱਲੋ ਮਾਸਿਕ ਮੀਟਿੰਗ ਦਾ ਆਯੋਜਨ
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
#40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਬੀ.ਐੱਸ.ਐੱਫ.ਨੇ ਵੀਰਵਾਰ ਦੇਰ ਰਾਤ ਪੰਜਾਬ ‘ਚ ਦਾਖਲ ਹੋਣ ਵਾਲੇ ਪਾਕਿਸਤਾਨੀ ਡਰੋਨ ਨੂੰ ਕੀਤਾ ਢੇਰ
- kakkar.news
- February 3, 2023
- Punjab
ਬੀ.ਐੱਸ.ਐੱਫ.ਨੇ ਵੀਰਵਾਰ ਦੇਰ ਰਾਤ ਪੰਜਾਬ ‘ਚ ਦਾਖਲ ਹੋਣ ਵਾਲੇ ਪਾਕਿਸਤਾਨੀ ਡਰੋਨ ਨੂੰ ਕੀਤਾ ਢੇਰ
ਅੰਮ੍ਰਿਤਸਰ 03 ਫਰਵਰੀ 2023 (ਸਿਟੀਜ਼ਨਜ਼ ਵੋਇਸ)
ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੀਰਵਾਰ ਦੇਰ ਰਾਤ ਪੰਜਾਬ ‘ਚ ਅੰਤਰਰਾਸ਼ਟਰੀ ਸਰਹੱਦ ਰਾਹੀਂ ਭਾਰਤ ‘ਚ ਦਾਖਲ ਹੋਣ ਵਾਲੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਅੰਮ੍ਰਿਤਸਰ ਸੈਕਟਰ ਵਿਚ ਰੀਅਰ ਕੱਕੜ ਸਰਹੱਦੀ ਚੌਕੀ ਨੇੜੇ ਤੜਕੇ ਕਰੀਬ 2.30 ਵਜੇ ਇਕ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਗਿਆ। ਬੀਐਸਐਫ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀਇਹ ਡਰੋਨ ਸ਼ੁੱਕਰਵਾਰ ਸਵੇਰੇ ਸਰਹੱਦੀ ਵਾੜ ਅਤੇ ਜ਼ੀਰੋ ਲਾਈਨ ਦੇ ਵਿਚਕਾਰ ਮਿਲਿਆ ਸੀ। ਉਸ ਕੋਲੋਂ ਸ਼ੱਕੀ ਪਾਬੰਦੀਸ਼ੁਦਾ ਪਦਾਰਥ ਦਾ ਇੱਕ ਪੈਕੇਟ ਵੀ ਬਰਾਮਦ ਹੋਇਆ ਹੈ। ਬੁਲਾਰੇ ਅਨੁਸਾਰ ਇਹ ਪਤਾ ਲਗਾਉਣ ਲਈ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ ਕਿ ਡਰੋਨ ਰਾਹੀਂ ਕੁਝ ਹੋਰ ਪੈਕਟ ਸੁੱਟੇ ਗਏ ਹਨ ਜਾਂ ਨਹੀਂ।
Categories

Recent Posts