ਲੁਧਿਆਣਾ ‘ਚ ਭਿਆਨਕ ਹਾਦਸਾ ਹੋਣ ਦੀ ਮਿਲੀ ਸੂਚਨਾ ਇਨੋਵਾ ਕਾਰ ਅਤੇ ਬਾਈਕ ਸਵਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ
- 126 Views
- kakkar.news
- February 3, 2023
- Punjab
ਲੁਧਿਆਣਾ ‘ਚ ਭਿਆਨਕ ਹਾਦਸਾ ਹੋਣ ਦੀ ਮਿਲੀ ਸੂਚਨਾ ਇਨੋਵਾ ਕਾਰ ਅਤੇ ਬਾਈਕ ਸਵਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ
ਲੁਧਿਆਣਾ 03 ਫਰਵਰੀ 2023 (ਸਿਟੀਜ਼ਨਜ਼ ਵੋਇਸ)
ਲੁਧਿਆਣਾ ‘ਚ ਭਿਆਨਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਇਨੋਵਾ ਕਾਰ ਅਤੇ ਬਾਈਕ ਸਵਾਰਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਨੋਵਾ ਕਾਰ ਚਾਲਕ ਨੌਜਵਾਨ ਨੂੰ ਟੱਕਰ ਮਾਰਨ ਤੋਂ ਬਾਅਦ ਖੜੇ ਟਰਾਲੇ ਨਾਲ ਜਾ ਟਕਰਾਇਆ । ਕਾਰ ਚਾਲਕ ਨੂੰ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਜਗਜੀਤ ਸਿੰਘ ਉਰਫ ਜੱਗਾ ਪਿੰਡ ਲੋਹਾਰਾ ਅਤੇ ਜ਼ਖਮੀ ਨੌਜਵਾਨ ਦੀ ਸਿਮਰਨ ਵਜੋਂ ਹੋਈ ਹੈ। ਜਗਜੀਤ ਸਿੰਘ ਦੇ ਮਾਤਾ-ਪਿਤਾ ਨਹੀਂ ਹਨ, ਉਹ ਆਪਣੀ ਪਤਨੀ ਅਤੇ 2 ਬੱਚਿਆਂ ਨਾਲ ਰਹਿੰਦਾ ਸੀ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਰੇਨ ਦੀ ਮਦਦ ਨਾਲ ਵਾਹਨਾਂ ਨੂੰ ਪਾਸੇ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 3 ਮਹੀਨੇ ਪਹਿਲਾਂ ਮਾਰੀਸ਼ਸ ਤੋਂ ਆਇਆ ਸੀ। ਮਾਰੀਸ਼ਸ ਤੋਂ ਆ ਕੇ ਉਹ ਸ਼ਹਿਰ ਵਿਚ ਕਿਤੇ ਕੰਮ ਕਰਨ ਲੱਗਾ। ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤ ਨਾਲ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਕੰਮ ‘ਤੇ ਵਾਪਸ ਆ ਰਿਹਾ ਸੀ ਕਿ ਰਸਤੇ ‘ਚ ਭਿਆਨਕ ਹਾਦਸਾ ਵਾਪਰ ਗਿਆ।


