ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਆਧਾਰ ਕਾਰਡ ਅਪਡੇਟ ਕਰਵਾਉਣਾ ਜ਼ਰੂਰੀ- ਸਹਾਇਕ ਕਮਿਸ਼ਨਰ
- 66 Views
- kakkar.news
- February 3, 2023
- Punjab
– ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਆਧਾਰ ਕਾਰਡ ਅਪਡੇਟ ਕਰਵਾਉਣਾ ਜ਼ਰੂਰੀ– ਸਹਾਇਕ ਕਮਿਸ਼ਨਰ
– ਡੀ.ਸੀ. ਦਫ਼ਤਰ ਵਿਖੇ ਆਧਾਰ ਓਪਰੇਟਰਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਲਗਾਈ ਗਈ ਵਰਕਸ਼ਾਪ
ਫਿਰੋਜ਼ਪੁਰ 3 ਫਰਵਰੀ 2023 (ਸੁਭਾਸ਼ ਕੱਕੜ)
ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਆਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜ਼ਰੂਰੀ ਹੈ। ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਕੇਵਲ 50 ਰੁਪਏ ਦੀ ਫੀਸ ਅਦਾ ਕਰਕੇ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜ.) ਫਿਰੋਜ਼ਪੁਰ ਸ੍ਰੀ ਸੂਰਜ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸੇ ਤਹਿਤ ਅੱਜ ਭਾਰਤੀ ਵਿਲੱਖਣ ਪਹਿਚਾਣ ਸੇਵਾਵਾਂ ਅਥਾਰਟੀ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਆਧਾਰ ਓਪਰੇਟਰਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਲਈ ਵਰਕਸ਼ਾਪ ਆਯੋਜਿਤ ਕੀਤੀ ਗਈ। ਵਰਕਸ਼ਾਪ ਵਿੱਚ ਸ੍ਰੀ ਵਿਸ਼ਾਲ ਚੁੱਘ ਵੱਲੋਂ ਆਧਾਰ ਕਾਰਡ ਨੂੰ ਨਵਿਆਉਣ, ਸੋਧ ਕਰਨ, ਨਵਾਂ ਆਧਾਰ ਕਾਰਡ ਬਣਾਉਣ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭ ਲੈਣ ਲਈ ਆਧਾਰ ਕਾਰਡ ਨੂੰ ਬੈਂਕ ਖਾਤੇ ਤੇ ਹੋਰ ਸੇਵਾਵਾਂ ਨਾਲ ਲਿੰਕ ਕਰਨ ਬਾਰੇ ਸਿਖਲਾਈ ਦਿੱਤੀ ਗਈ।
ਸਹਾਇਕ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਧਾਰ ਕਾਰਡ ਨੂੰ ਪਹਿਚਾਣ ਅਤੇ ਪਤੇ ਦੇ ਸਬੂਤ ਵਜੋਂ ਮਾਨਤਾ ਦੇਣ ਤੋਂ ਪਹਿਲਾਂ ਇਸ ਨੂੰ ਆਨਲਾਈਨ ਤਸਦੀਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਖਾਸ ਕਰ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਜ਼ਰੂਰ ਅਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਧਾਰ ਕਾਰਡ ਅਪਡੇਟ ਕਰਵਾਉਣਾ ਜ਼ਰੂਰੀ ਹੈ।
ਇਸ ਮੌਕੇ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਸ੍ਰੀ ਤਲਵਿੰਦਰ ਸਿੰਘ, ਜ਼ਿਲ੍ਹਾ ਈ-ਗਵਰਨਸ ਕੋਆਰਡੀਨੇਟਰ ਸ੍ਰੀ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ੍ਰੀ ਰਾਜੇਸ਼ ਗੌਤਮ ਵੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024