ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ ਨਾਗਰਿਕ ਟੋਲ ਫਰੀ ਨੰਬਰ ਤੇ ਈਮੇਲ ਆਈ.ਡੀ. *ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ- ਕਾਰਜਕਾਰੀ ਇੰਜੀਨੀਅਰ
- 143 Views
- kakkar.news
- February 3, 2023
- Punjab
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ ਨਾਗਰਿਕ ਟੋਲ ਫਰੀ ਨੰਬਰ ਤੇ ਈਮੇਲ ਆਈ.ਡੀ. *ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ- ਕਾਰਜਕਾਰੀ ਇੰਜੀਨੀਅਰ
ਫਾਜ਼ਿਲਕਾ, 3 ਫਰਵਰੀ 2023 (ਅਨੁਜ ਕੱਕੜ ਟੀਨੂੰ)
ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਨਿਬੇੜਾ ਵੀ ਕਰਨਗੇ। ਇਹ ਜਾਣਕਾਰੀ ਜਲ ਤੇ ਸੈਨੀਟੇਸ਼ਨ ਵਿਭਾਗ ਫਾਜ਼ਿਲਕਾ ਤੇ ਅਬੋਹਰ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸ਼ਮਿੰਦਰ ਸਿੰਘ ਨੇ ਦਿੱਤੀ।
ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਜਨਤਾ ਦਰਬਾਰ ਲਗਾ ਕੇ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਹੈ। ਜਿਲ੍ਹਾ ਫਾਜ਼ਿਲਕਾ ਦੇ ਕਿਸੇ ਨਾਗਰਿਕ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆ ਹੈ ਤਾਂ ਉਹ 6 ਫਰਵਰੀ ਤੋਂ ਪਹਿਲਾਂ ਪਹਿਲਾਂ ਆਪਣੀ ਸ਼ਿਕਾਇਤ ਟੋਲ ਫ੍ਰੀ ਨੰਬਰ 18001802468 *ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਈਮੇਲ dwsssnkhelpdesk@gmail.com ਅਤੇ ਵੈਬਸਾਈਟ https://dwss.punjab.gov.in/ *ਤੇ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ *ਤੇ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਾਗਰਿਕਾਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026