ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਦੇ ਫਰਾਰ ਮੁਲਜ਼ਮ ਏਜੰਟ ਨੂੰ ਕੀਤਾ ਗ੍ਰਿਫਤਾਰ
- 116 Views
- kakkar.news
- February 8, 2023
- Crime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਦੇ ਫਰਾਰ ਮੁਲਜ਼ਮ ਏਜੰਟ ਨੂੰ ਕੀਤਾ ਗ੍ਰਿਫਤਾਰ
ਜਲੰਧਰ 08 ਫਰਵਰੀ 2023 (ਸਿਟੀਜ਼ਨ ਵੋਇਸ)
ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜਿਸ ਨੂੰ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਕੋਲ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਅਗਸਤ 2022 ਵਿੱਚ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ‘ਤੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਫਿਟਨੈਸ ਲਈ ਚੈਕਿੰਗ ਕੀਤੇ ਬਿਨਾਂ ਸੰਗਠਿਤ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਸਰਟੀਫਿਕੇਟ ਜਾਰੀ ਕਰਨ ਦਾ ਪਰਦਾਫਾਸ਼ ਕੀਤਾ ਗਿਆ ਸੀ।ਵਿਜੀਲੈਂਸ ਬਿਓਰੋ ਬੁਲਾਰੇ ਨੇ ਅੱਗੇ ਦੱਸਿਆ ਕਿ ਠੋਸ ਸਬੂਤਾਂ ਦੇ ਆਧਾਰ ‘ਤੇ ਥਾਣਾ ਸਦਰ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7ਏ ਅਤੇ ਆਈ.ਪੀ.ਸੀ ਦੀ ਧਾਰਾ 420, 120-ਬੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024