ਕਿਸਾਨਾਂ ਲਈ ਨਹਿਰਾਂ ਦੀਆਂ ਟੇਲਾਂ ਤੱਕ ਪੁੱਜੇਗਾ ਪੂਰਾ ਪਾਣੀ—ਅਮਨਦੀਪ ਸਿੰਘ ਗੋਲਡੀ ਮੁਸਾਫਿਰ —ਬੱਲੂਆਣਾ ਦੇ ਵਿਧਾਇਕ ਨੇ ਵਰਿਆਮ ਖੇੜਾ ਮਾਇਨਰ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
- 127 Views
- kakkar.news
- February 9, 2023
- Punjab
ਕਿਸਾਨਾਂ ਲਈ ਨਹਿਰਾਂ ਦੀਆਂ ਟੇਲਾਂ ਤੱਕ ਪੁੱਜੇਗਾ ਪੂਰਾ ਪਾਣੀ—ਅਮਨਦੀਪ ਸਿੰਘ ਗੋਲਡੀ ਮੁਸਾਫਿਰ —ਬੱਲੂਆਣਾ ਦੇ ਵਿਧਾਇਕ ਨੇ ਵਰਿਆਮ ਖੇੜਾ ਮਾਇਨਰ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
ਬੱਲੂਆਣਾ, ਫਾਜਿ਼ਲਕਾ, 9 ਫਰਵਰੀ 2023 (ਅਨੁਜ ਕੱਕੜ)
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਲਈ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇਗਾ।
ਉਹ ਹਲਕੇ ਦੇ ਪਿੰਡ ਵਰਿਆਮ ਖੇੜਾ ਵਿਚ ਵਰਿਆਮ ਖੇੜਾ ਮਾਈਨਰ ਦੇ ਨਵੀਨੀਕਰਨ ਦੇ ਪ੍ਰੋਜ਼ੈਕਟ ਦਾ ਨੀਂਹ ਪੱਥਰ ਰੱਖਨ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹਲਕੇ ਦੀ ਪ੍ਰਮੁੱਖ ਨਹਿਰ ਰਾਮਸਰਾ ਮਾਇਨਰ ਨੂੰ 9.5 ਕਰੋੜ ਰੁਪਏ ਨਾਲ ਪੱਕਾ ਕੀਤਾ ਜਾ ਰਿਹਾ ਹੈ ਉਥੇ ਹੀ ਵਰਿਆਮ ਖੇੜਾ ਮਾਈਨਰ ਦੀ ਬੂਰਜੀ 0 ਤੋਂ ਬੂਰਜੀ 6078 ਤੱਕ ਇਸ ਨਹਿਰ ਦੇ ਟੇਲ ਤੱਕ ਇਸ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਮੁੜ ਨਿਰਮਾਣ ਤੇ 34 ਲੱਖ 96 ਹਜਾਰ 254 ਰੁਪਏ ਦਾ ਖਰਚ ਆਵੇਗਾ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਨਹਿਰੀ ਪਾਣੀ ਸਾਡੇ ਇਲਾਕੇ ਦੇ ਕਿਸਾਨਾਂ ਦੀ ਤਰੱਕੀ ਦਾ ਅਧਾਰ ਹੈ, ਇਸ ਲਈ ਪੰਜਾਬ ਸਰਕਾਰ ਵੱਲੋਂ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੂਰਾ ਦਿੱਤਾ ਜਾਵੇ।
ਇਸ ਮੌਕੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ, ਪੰਚ ਸਰਪੰਚ ਅਤੇ ਇਲਾਕਾ ਵਾਸੀ ਹਾਜਰ ਸਨ।


