ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ
- 81 Views
- kakkar.news
- February 9, 2023
- Punjab
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ
ਫਿਰੋਜ਼ਪੁਰ, 9 ਫਰਵਰੀ 2023 (ਸੁਭਾਸ਼ ਕੱਕੜ)
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਅਪ੍ਰੈਲ ਮਹੀਨੇ ਆਉਣ ਵਾਲੀਆਂ ਭਰਤੀ ਰੈਲੀਆਂ ਦੀ ਸਰੀਰਕ ਅਤੇ ਲਿਖਤੀ ਪੇਪਰ ਦੀ ਪ੍ਰੀ-ਟ੍ਰੇਨਿੰਗ ਚੱਲ ਰਹੀ ਹੈ। ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਹ ਨੌਜਵਾਨ ਹਰ ਹਫ਼ਤੇ ਮੰਗਲਵਾਰ ਤੋਂ ਵੀਰਵਾਰ ਤੱਕ ਸਵੇਰੇ 09:00 ਵਜੇ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰ ਸਕਦੇ ਹਨ। ਇਹ ਜਾਣਕਾਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਦਿੱਤੀ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਚਾਹਵਾਨ ਨੌਜਵਾਨ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਸਮੇਤ ਦਸਵੀਂ ਦੇ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ ਅਤੇ ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ (ਚਾਲੂ ਹਾਲਤ ਵਿੱਚ ਹੋਵੇ) ਦੀ ਫੋਟੋ ਸਟੇਟ ਕਾਪੀ, ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।
ਕੈਂਪ ਇੰਚਾਰਜ ਨੇ ਦੱਸਿਆ ਕਿ ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਕ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527, 94638-31615 ਅਤੇ 94639-03533 ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024