ਪੰਜਾਬ ਸਰਕਾਰ ਬਿਹਤਰ ਸਕੂਲ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਵਿਧਾਇਕ ਦਹੀਆ
- 76 Views
- kakkar.news
- February 10, 2023
- Health Punjab
ਪੰਜਾਬ ਸਰਕਾਰ ਬਿਹਤਰ ਸਕੂਲ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਵਿਧਾਇਕ ਦਹੀਆ
ਫਿਰੋਜ਼ਪੁਰ, 10 ਫਰਵਰੀ 2023 ਸੁਭਾਸ਼ ਕੱਕੜ
ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਬਿਹਤਰ ਸਕੂਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪੂਰੀ ਤਰਾਂ ਵਚਨਬੱਧ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਸਰਕਾਰੀ ਸਮਾਰਟ ਹਾਈ ਸਕੂਲ ਸਤੀਏ ਵਾਲਾ ਵਿਖੇ ਸਿਹਤ ਵਿਭਾਗ ਵੱਲੋਂ ਸਕੂਲ ਅਧਿਆਪਕਾਂ ਲਈ ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਇੱਕ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਦਾ ਪਹਿਲਾ ਬੈਚ ਮੁਕੰਮਲ ਹੋਣ ਮੌਕੇ ਕੀਤਾ।
ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿਹਤ ਪ੍ਰੋਗਰਾਮ ਤਹਿਤ ਸਕੂਲੀ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿਹਤ ਸੰਭਾਲ ਤੋਂ ਜਾਣੂ ਕਰਵਾਉਣ ਅਤੇ ਵਿਦਿਆਰਥੀਆਂ ਦੀ ਸਿਹਤ ਸਮੱਸਿਆਵਾਂ ਲਈ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ‘ਹੈਲਥ ਐਂਡ ਵੈਲਨੈੱਸ ਐਮਬੈਸੇਡਰ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਅਪਰ ਪ੍ਰਾਇਮਰੀ ਸਕੂਲਾਂ ਵਿੱਚੋਂ ਹਰੇਕ ਸਕੂਲ ਵਿੱਚ ਇੱਕ ਮਹਿਲਾ ਅਤੇ ਇੱਕ ਪੁਰਸ਼ ਅਧਿਆਪਕ ਨੂੰ ਇਸ ਮੰਤਵ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅੰਦਰ ਜਾਰੀ ਇਸ ਚਾਰ ਰੋਜਾ ਟਰੇਨਿੰਗ ਦੇ ਪਹਿਲੇ ਬੈਚ ਦੇ ਮੁਕੰਮਲ ਹੋਣ ‘ਤੇ ਸਫਲ ਪ੍ਰਤੀਭਾਗੀਆਂ ਨੂੰ ਅੱਜ ਸਰਟੀਫਿਕੇਟ ਜਾਰੀ ਕੀਤੇ ਗਏ ਹਨ।
ਇਸੇ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਿਰੋਜ਼ਪੁਰ ਵਿਖੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾਂ ਠੱਕਰ ਵੱਲੋਂ ਵੀ ਸਫਲ ਪ੍ਰਤੀਭਾਗੀ ਅਧਿਆਪਕਾਂ ਨੂ ਸਰਟੀਫਿਕੇਟ ਤਕਸੀਮ ਕੀਤੇ ਗਏ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024