15 ਫਰਵਰੀ ਤੋਂ ਜ਼ਿਲੇ੍ਹ ਦੇ ਵੱਖ—ਵੱਖ ਪਿੰਡਾਂ ਵਿਚ ਲਗਣਗੇ ਸ਼ਿਕਾਇਤ ਨਿਵਾਰਨ ਕੈਂਪ—ਵਧੀਕ ਡਿਪਟੀ ਕਮਿਸ਼ਨਰ
- 73 Views
- kakkar.news
- February 10, 2023
- Punjab
15 ਫਰਵਰੀ ਤੋਂ ਜ਼ਿਲੇ੍ਹ ਦੇ ਵੱਖ—ਵੱਖ ਪਿੰਡਾਂ ਵਿਚ ਲਗਣਗੇ ਸ਼ਿਕਾਇਤ ਨਿਵਾਰਨ ਕੈਂਪ—ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 10 ਫਰਵਰੀ 2023 (ਅਨੁਜ ਕੱਕੜ ਟੀਨੂੰ)
ਲੋਕ ਭਲਾਈ ਹਿੱਤਾਂ ਨੂੰ ਮੁੱਖ ਰੱਖਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਵੱਖ—ਵੱਖ ਪਿੰਡਾਂ ਦਾ ਦੌਰਾ ਕਰਕੇ ਸਭਾ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਮੌਕੇ *ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਅਤੇ ਵੱਖ—ਵੱਖ ਵਿਭਾਗਾਂ ਵੱਲੋਂ ਕਰਵਾਏ ਗਏ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਵੀ ਰਿਵਿਓ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਫਰਵਰੀ ਨੂੰ ਬਲਾਕ ਅਰਨੀਵਾਲਾ ਦੇ ਪਿੰਡ ਪਾਕਾਂ, 17 ਫਰਵਰੀ ਨੂੰ ਬਲਾਕ ਅਰਨੀਵਾਲਾ ਦੇ ਪਿੰਡ ਮੰਮੂ ਖੇੜਾ, ਬਲਾਕ ਜਲਾਲਾਬਾਦ ਦੇ ਪਿੰਡ ਆਲਮ ਕੇ, ਬਲਾਕ ਖੂਈਆਂ ਸਰਵਰ ਦੇ ਪਿੰਡ ਢੀਂਗਾਂ ਵਾਲੀ ਤੇ ਦਲਮੀਰ ਖੇੜਾ ਵਿਖੇ, 21 ਫਰਵਰੀ ਨੂੰ ਅਬੋਹਰ ਬਲਾਕ ਦੇ ਪਿੰਡ ਧਰਾਂਗਵਾਲਾ ਵਿਖੇ, 24 ਫਰਵਰੀ ਨੂੰ ਅਰਨੀਵਾਲਾ ਬਲਾਕ ਦੇ ਪਿੰਡ ਬੰਨਾਵਾਲਾ, ਬਲਾਕ ਜਲਾਲਾਬਾਦ ਦੇ ਪਿੰਡ ਧਰਮੂ ਵਾਲਾ (ਮੋਹਰ ਸਿੰਘ ਵਾਲਾ), ਬਲਾਕ ਅਬੋਹਰ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਅਤੇ 28 ਫਰਵਰੀ ਨੂੰ ਬਲਾਕ ਖੂਈਆਂ ਸਰਵਰ ਦੇ ਪਿੰਡ ਖੂਈਆਂ ਸਰਵਰ ਵਿਖੇ ਸਭਾ ਕੇ ਜਨ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਭਾ ਦਾ ਸਮਾਂ ਸਵੇਰੇ 10:30 ਵਜੇ ਤੋਂ 1 ਵਜੇ ਹੋਵੇਗਾ।ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਬੰਧਤ ਪਿੰਡਾਂ ਦੇ ਵਸਨੀਕ ਆਪੋ—ਆਪਣੀਆਂ ਸਮੱਸਿਆਵਾਂ ਲੈ ਕੇ ਸਭਾ ਦੌਰਾਨ ਪਹੁੰਚ ਕਰਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024