ਜਲ ਸ਼ੋ੍ਰਤ ਵਿਭਾਗ ਦੇ ਨਿਗਰਾਨ ਇੰਜਨੀਅਰ ਵੱਲੋਂ ਨਹਿਰਾਂ ਦੀ ਸਫਾਈ ਅਤੇ ਨਵੀਨੀਕਰਨ ਦੇ ਕੰਮਾਂ ਦਾ ਜਾਇਜ਼ਾ
- 115 Views
- kakkar.news
- February 10, 2023
- Agriculture Health Punjab
ਜਲ ਸ਼ੋ੍ਰਤ ਵਿਭਾਗ ਦੇ ਨਿਗਰਾਨ ਇੰਜਨੀਅਰ ਵੱਲੋਂ ਨਹਿਰਾਂ ਦੀ ਸਫਾਈ ਅਤੇ ਨਵੀਨੀਕਰਨ ਦੇ ਕੰਮਾਂ ਦਾ ਜਾਇਜ਼ਾ
ਫਾਜਿ਼ਲਕਾ, 10 ਫਰਵਰੀ 2023 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਜਲ ਸ਼੍ਰੋਤ ਵਿਭਾਗ ਵੱਲੋਂ ਜਿੱਥੇ ਨਹਿਰਾਂ ਦੀ ਛਿਮਾਹੀ ਸਫਾਈ ਦਾ ਕਾਰਜ ਚੱਲ ਰਿਹਾ ਹੈ ਉਥੇ ਹੀ ਮਲੋਟ ਡਿਸਟ੍ਰੀਬਿਊਟਰੀ ਅਤੇ ਰਾਮਸਰਾ ਮਾਇਨਰ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਫਾਈ ਕਾਰਜਾਂ ਅਤੇ ਨਵੀਨੀਕਰਨ ਦੇ ਕਾਰਜਾਂ ਦੇ ਜਾਇਜੇ ਲਈ ਵਿਭਾਗ ਦੇ ਨਿਗਰਾਨ ਇੰਜਨੀਅਰ ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ ਨੇ ਇੰਨ੍ਹਾਂ ਨਹਿਰਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਮੌਕੇ ਤੇ ਹਰੀਕੇ ਹੈਡਵਰਕਸ ਤੋਂ ਸੋਥਾ ਹੈਡਵਰਕਸ ਤੱਕ ਵੀ ਨਹਿਰ ਦੀ ਸਫਾਈ ਕਰਵਾਈ ਜਾ ਰਹੀ ਹੈ।
ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਜਲ ਸ਼ੋ੍ਰਤ ਵਿਭਾਗ ਜਲਦ ਤੋਂ ਜਲਦ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਕੇ ਪਾਣੀ ਦੇਣ ਲਈ ਯਤਨਸ਼ੀਲ ਹੈ ਤਾਂ ਜ਼ੋ ਕਿਸਾਨਾਂ ਨੂੰ ਬਾਗਾਂ ਅਤੇ ਕਣਕ ਦੀ ਫਸਲ ਦੀਆਂ ਜਰੂਰਤਾਂ ਲਈ ਪਾਣੀ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਵਿਭਾਗ ਕਿਸਾਨ ਭਲਾਈ ਲਈ ਸਮਰਪਿਤ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਸਾਉਣੀ ਦੀ ਫਸਲ ਲਈ ਵੀ ਕਿਸਾਨਾਂ ਨੂੰ ਪੂਰਾ ਪਾਣੀ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਨਹਿਰਾਂ ਅਤੇ ਕੱਸੀਆਂ ਦੀ ਸਫਾਈ ਹੋ ਜਾਣ ਤੋਂ ਬਾਅਦ ਟੇਲਾਂ ਤੱਕ ਪੂਰਾ ਪਾਣੀ ਮਿਲੇਗਾ ਅਤੇ ਕਿਸਾਨਾਂ ਨੂੰ ਇਸ ਸਫਾਈ ਦਾ ਲਾਭ ਹੋਵੇਗਾ।
ਨਿਗਰਾਨ ਇੰਜਨੀਅਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਨਿਰਮਾਣ ਕਾਰਜਾਂ ਦੀ ਵੀ ਨਿਗਰਾਨੀ ਕਰ ਰਹੀਆਂ ਹਨ ਤਾਂ ਜ਼ੋ ਨਵੀਂਆਂ ਬਣ ਰਹੀਆਂ ਨਹਿਰਾਂ ਉਚ ਗੁਣਵਤਾ ਦੀਆਂ ਬਣਨ ਅਤੇ ਆਉਣ ਵਾਲੇ ਕਈ ਦਹਾਕੇ ਇਹ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਂਦੀਆਂ ਰਹਿਣ।
ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਸੁਖਜੀਤ ਸਿੰਘ ਰੰਧਾਵਾ ਨੇ ਦੱਸਿਆ ਵਿਭਾਗ ਵੱਲੋਂ ਅਬੋਹਰ ਬ੍ਰਾਂਚ, ਮਲੂਕਪੁਰ ਡਿਸਟ੍ਰੀਬਿਉਟਰੀ ਆਦਿ ਵਿਚ ਸਫਾਈ ਕਾਰਜ ਕਰਵਾਏ ਜਾ ਰਹੇ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024