ਪਟਿਆਲਾ ਪੁਲਸ ਨੂੰ ਮਿਲੀ ਵੱਡੀ ਸਫਲਤਾ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ
- kakkar.news
- February 10, 2023
- Crime Punjab
ਪਟਿਆਲਾ ਪੁਲਸ ਨੂੰ ਮਿਲੀ ਵੱਡੀ ਸਫਲਤਾ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ
ਪਟਿਆਲਾ 10 ਫਰਵਰੀ 2023 (ਸਿਟੀਜ਼ਨ ਵੋਇਸ)
ਪਟਿਆਲਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਤੋਂ ਪੁਲਸ ਨੇ ਪੰਜ ਪਿਸਤੌਲ, 20 ਰੋਂਦ ਬਰਾਮਦ ਕੀਤੇ ਹਨ। ਪੁਲਸ ਨੇ ਦਾਅਵਾ ਕੀਤਾ ਹੈ ਕਿ ਇਹ ਲੋਕ ਪਟਿਆਲਾ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ ਜਿਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਸ਼ੰਭੂ ‘ਚ ਗ੍ਰਿਫ਼ਤਾਰ ਕਰ ਲਿਆ ਹੈ।ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੇ ਸੰਬੰਧ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨਾਲ ਹਨ ਅਤੇ ਸਮੇਂ-ਸਮੇਂ ‘ਤੇ ਇਹ ਲੋਕ ਉਨ੍ਹਾਂ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਫਿਲਹਾਲ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਗੈਂਗਸਟਰਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਗੈਂਗਸਟਰਾਂ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026